ਵੱਡੀ ਖਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਕੀਤੇ ਜਾਰੀ
ਚੰਡੀਗੜ੍ਹ 17 ਜਨਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਜ਼ੀਰਾ ਮੋਰਚਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ”ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ… ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ..”
ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ…
ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ.. pic.twitter.com/0ZYruxvYcu
— Bhagwant Mann (@BhagwantMann) January 17, 2023