ਯੂਕਰੇਨ ਵਿੱਚ ਗੋਲੀਬਾਰ ਦੌਰਾਨ ਇੱਕ ਭਾਰਤੀ ਦੀ ਮੌਤ
ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ,ਜਤਾਇਆ ਦੁੱਖ
ਚੰਡੀਗੜ੍ਹ,1 ਮਾਰਚੀ(ਵਿਸ਼ਵ ਵਾਰਤਾ)- ਰੂਸ ਵੱਲੋਂ ਕੀਤੀ ਜਾ ਰਹੀ ਗੋਲੀਬਾਰ ਵਿੱਚ ਇੱਕ ਭਾਰਤੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਪੁਸ਼ਟੀ ਵਿਦੇਸ਼ ਮੰਤਰਾਲੇ ਨੇ ਦਿੱਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਹੈ ਕਿ “ਡੂੰਘੇ ਦੁੱਖ ਦੇ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕਿਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ।
ਅਸੀਂ ਪਰਿਵਾਰ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।“
Foreign Secretary is calling in Ambassadors of Russia and Ukraine to reiterate our demand for urgent safe passage for Indian nationals who are still in Kharkiv and cities in other conflict zones.
Similar action is also being undertaken by our Ambassadors in Russia and Ukraine.
— Randhir Jaiswal (@MEAIndia) March 1, 2022
ਹੋਰ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਨਵੀਨ ਹੈ ਅਤੇ ਉਹ ਕਰਨਾਟਕ ਦਾ ਰਹਿਣ ਵਾਲਾ ਸੀ।