ਵੱਡੀ ਖਬਰ-ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ
ਪੰਜਾਬ ਦੇ ਚੋਣ ਨਤੀਜਿਆਂ ਤੋਂ ਬਾਅਦ ਪਲੇਠੀ ਮੀਟਿੰਗ
ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਦੇ ਬਿਆਨ ਤੇ ਦਿੱਤੀ ਪ੍ਰਤੀਕ੍ਰਿਆ
ਚੰਡੀਗੜ੍ਹ,7 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਮੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਵੱਲੋਂ ਦਿੱਤੇ ਗਏ ਬਿਆਨ ਦੀ ਵੀ ਨਿੰਦਾ ਕੀਤੀ ਹੈ।