ਵੱਡੀ ਖਬਰ – ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਗੋਲੀਆਂ
ਚੰਡੀਗੜ੍ਹ 7 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਇਸ ਸਮੇਂ ਦੀ ਵੱਡੀ ਖਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਅਦਾਲਤ ਕੰਪਲੈਕਸ ਦੇ ਬਾਹਰ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੇ ਜਖ਼ਮੀ ਹੋਣ ਦੀ ਵੀ ਖਬਰ ਹੈ। ਜਾਣਕਾਰੀ ਅਨੁਸਾਰ ਇੱਥੇ ਤਕਰੀਬਰ ਤਿੰਨ ਰਾਊਂਡ ਫਾਇਰ ਹੋੋਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਗਏ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗੈਂਗਵਾਰ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਦਸੰਬਰ 2021 ਵਿੱਚ ਬੰਬ ਧਮਾਕਾ ਹੋਇਆ ਸੀ। ਇਸ ਤੋਂ ਇਲਾਵਾ ਪਿਛਲੇ ਦਿਨੀਂ ਕੋਰਟਾਂ ਅਤੇ ਹੋਰ ਸਰਕਾਰੀ ਦਫਤਰਾਂ ਨੂੰ ਲੈ ਕੇ ਹਾਈ ਅਲਰਟ ਵੀ ਜਾਰੀ ਕੀਤਾ ਗਿਆ ਸੀ। ਅਜਿਹੇ ਵਿੱਚ ਕੋਰਟ ਕੰਪਲੈਕਸ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਾਨਾ ਸੁਰੱਖਿਆ ਇੰਤਜਾਮਾਂ ਨੂੰ ਲੈ ਕੇ ਕਈ ਸਵਾਲ ਖੜ੍ਹ ਕਰ ਰਹੀ ਹੈ। ਇਸ ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।