ਵੱਡੀ ਖਬਰ
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਕਰੀਬੀ ਦੇ ਘਰ ਈਡੀ ਨੇ ਕੀਤੀ ਛਾਪੇਮਾਰੀ
ਲਗਭਗ 2 ਕਿਲੋਗ੍ਰਾਮ ਵਜ਼ਨ ਦੇ ਸੋਨੇ ਦੇ ਸਿੱਕਿਆਂ ਸਮੇਤ ਕਰੋੜਾਂ ਰੁਪਏ ਦੀ ਨਕਦੀ ਹੋਈ ਬਰਾਮਦ
ਪੜ੍ਹੋ ਪੂਰੀ ਖਬਰ
ਚੰਡੀਗੜ,7 ਜੂਨ(ਵਿਸ਼ਵ ਵਾਰਤਾ)-ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨਾਲ ਜੁੜੀ ਆ ਰਹੀ ਹੈ। ਜਾਣਕਾਰੀ ਅਨੁਸਾਰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ)ਵੱਲੋਂ ਬੀਤੇ ਦਿਨ 6 ਜੂਨ ਨੂੰ ਕੀਤੀ ਗਈ ਛਾਪੇਮਾਰੀ ਦੌਰਾਨ ਸਤੇਂਦਰ ਜੈਨ ਅਤੇ ਉਨ੍ਹਾਂ ਦੇ ਸਹਿਯੋਗੀ ਦੇ ਠਿਕਾਣਿਆਂ ਤੋਂ 2.82 ਕਰੋੜ ਰੁਪਏ ਦੀ ਨਕਦੀ ਅਤੇ 1.80 ਕਿਲੋਗ੍ਰਾਮ ਵਜ਼ਨ ਦੇ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ।