ਵੱਡੀ ਖਬਰ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਵੱਲੋਂ ਮਿਲੀ ਰੈਗੂਲਰ ਬੇਲ
ਚੰਡੀਗੜ੍ਹ,1ਜੁਲਾਈ(ਵਿਸ਼ਵ ਵਾਰਤਾ)- ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਹਨੀ ਨੂੰ ਪਿਛਲੇ ਸਾਲ 30 ਨਵੰਬਰ ਨੂੰ ਈਡੀ ਵੱਲੋਂ ਐਫਆਈਆਰ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।