ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀ ਪਹਿਲੀ ਲਿਸਟ ਕੀਤੀ ਜਾਰੀ
ਚਰਨਜੀਤ ਸਿੰਘ ਚੰਨੀ ਅਤੇ ਸੁੱਖਪਾਲ ਖਹਿਰਾ ਸਮੇਤ ਇਹਨਾਂ ਆਗੂਆਂ ਨੂੰ ਉਤਾਰਿਆ ਮੈਦਾਨ ’ਚ
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਪਾਰਟੀ ਨੇ ਅੱਜ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ 6 ਉਮੀਦਵਾਰਾਂ ਸਮੇਤ 10 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਪੰਜਾਬ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਬਠਿੰਡਾ ਤੋਂ ਜੀਤ ਮੋਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ.ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।