ਵੱਡੀ ਖ਼ਬਰ : ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ, ਪੰਜਾਬ ‘ਚ ਹੋ ਸਕਦਾ ਹੈ ਵੱਡਾ ਅੱਤਵਾਦੀ ਹਮਲਾ
ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ) : ਸੁਰੱਖਿਆ ਏਜੰਸੀਆਂ ਦੀ ਖੁਫੀਆ ਰਿਪੋਰਟ ਵਿਚ ਵੱਡਾ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ 26 ਜਨਵਰੀ ਗਣਤੰਤਰ ਦਿਵਸ ਮੌਕੇ ਪੰਜਾਬ ਸਮੇਤ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸ਼ਹਿਰਾਂ ‘ਚ ਅੱਤਵਾਦੀ ਹਮਲੇ ਦੇ ਇਨਪੁਟ ਮਿਲੇ ਹਨ। ਜਾਣਕਾਰੀ ਅਨੁਸਾਰ ਖੂਫੀਆ ਰਿਪੋਰਟ ਮੁਤਾਬਿਕ ਅੱਤਵਾਦੀ ਗਣਤੰਤਰ ਦਿਵਸ ਮੌਕੇ ਪੰਜਾਬ ‘ਚ ਹਮਲਾ ਕਰਨ ਦੀ ਤਿਆਰੀ ਕਰ ਰਹੇ ਹਨ, ਜਿਸ ਕਾਰਨ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵੀ ਸੁਰੱਖਿਆ ਏਜੰਸੀਆਂ ਨੇ ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਅੱਤਵਾਦੀ ਹਾਈਵੇ ‘ਤੇ ਸਥਿਤ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰ ਸਕਦੇ ਹਨ।