ਮਾਮਲਾ ਪੰਜਾਬ ਪੁਲਿਸ ਦੀ ਕਾਂਸਟੇਬਲ ਭਰਤੀ ਵਿਚਾਲੇ ਲਟਕਣ ਦਾ
ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਮੁੱਖ ਮੰਤਰੀ ਰਿਹਾਇਸ਼ ਅੱਗੇ ਕੀਤਾ ਪ੍ਰਦਰਸ਼ਨ
ਚੰਡੀਗੜ੍ਹ,24 ਮਾਰਚ(ਵਿਸ਼ਵ ਵਾਰਤਾ)- ਪਿਛਲੇ ਸਾਲ ਸਤੰਬ ਅਤੇ ਅਕਤੂਬਰ ਮਹੀਨਿਆਂ ਦੌਰਾਨ ਹੋਈ ਪੰਜਾਬ ਪੁਲਿਸ ਦੀ ਕਾਂਸਟੇਬਲ ਭਰਤੀ ਪ੍ਰੀਖਿਆ ਪੂਰੀ ਨਾ ਹੋਣ ਤੇ ਅੱਜ ਵੱਡੀ ਗਿਣਤੀ ਵਿੱਚ ਨੋਜਵਾਨਾਂ ਨੇ ਚੰਡੀਗੜ੍ਹ ਸਥਿਤ ਸੀਐਮ ਹਾਉਸ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਨੋਜਵਾਨਾਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਲੈ ਕੇ ਸੀਨੀਅਰ ਅਧਿਕਾਰੀ ਨੂੰ ਮੰਗ ਪੱਤਰ ਸੋਂਪਿਆ ਗਿਆ ਹੈ। ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਜਲਦ ਹੀ ਮੁੱਖ ਮੰਤਰੀ ਨਾਲ ਨੋਜਵਾਨਾਂ ਦੀ ਮੁਲਾਕਾਤ ਕਰਵਾਉਣ ਨੂੰ ਲੈ ਆਸਵੰਦ ਕੀਤਾ ਹੈ।