ਵੱਡੀ ਖ਼ਬਰ
ਪ੍ਰਧਾਨ ਮੰਤਰੀ ਨੇ ਬੁਲਾਈ ਅਹਿਮ ਮੀਟਿੰਗ
ਅਮਿਤ ਸ਼ਾਹ, ਪਿਊਸ਼ ਗੋਇਲ , ਪ੍ਰਕਾਸ਼ ਜਾਵੇਡਕਰ ਅਤੇ ਹੋਰ ਹੋਏ ਸ਼ਾਮਲ
ਅਹਿਮ ਮਸਲਿਆਂ ਤੇ ਹੋ ਰਹੀ ਹੈ ਵਿਚਾਰ
ਨਵੀਂ ਦਿੱਲੀ, 5ਫਰਵਰੀ (ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਚਨਚੇਤ ਇਕ ਅਹਿਮ ਮੀਟਿੰਗ ਬੁਲਾਈ, ਜਿਸ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ ਤੇ ਹੋਰ ਸ਼ਾਮਲ ਹੋਏ । ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਪਾਰਲੀਮੈਂਟ ਦੇ ਚੱਲ ਰਹੇ ਬਜਟ ਸੈਸ਼ਨ ਨੂੰ ਲਗਾਤਾਰ ਚਲਾਉਣ ਲਈ ਖੁੱਲ ਕੇ ਵਿਚਾਰਾਂ ਹੋਈਆਂ। ਮੀਟਿੰਗ ਵਿੱਚ ਕਿਸਾਨ ਅੰਦੋਲਨ ਸੰਬੰਧੀ ਵੀ ਗੱਲਬਾਤ ਹੋਣ ਦੀ ਜਾਣਕਾਰੀ ਮਿਲੀ ਹੈ। ਵਿਰੋਧੀ ਧਿਰ ਨਾਲ ਤਾਲਮੇਲ ਬਣਾ ਕੇ ਸਦਨ ਨੂੰ ਵਧਿਆ ਢੰਗ ਨਾਲ ਚਲਾਉਣ ਬਾਰੇ ਵੀ ਚਰਚਾ ਹੋਈ। ਇਥੇ ਇਹ ਗੱਲ ਵਰਨਣਯੋਗ ਹੈ ਕਿ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦੋਨਾਂ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਨਹੀਂ ਚੱਲਣ ਦਿੱਤੀ ਜਾ ਰਹੀ। ਜਿਸ ਤੋਂ ਪ੍ਰਧਾਨ ਮੰਤਰੀ ਕਾਫੀ ਪਰੇਸ਼ਾਨੀ ਵਿੱਚ ਹਨ।