ਵੱਡੀ ਖ਼ਬਰ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ
ਆਮ ਆਦਮੀ ਪਾਰਟੀ ‘ਚ ਖੁਸ਼ੀ ਦੀ ਲਹਿਰ
ਚੰਡੀਗੜ੍ਹ, 10 ਮਈ(ਵਿਸ਼ਵ ਵਾਰਤਾ)- ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।