ਵੱਡੀ ਖ਼ਬਰ- ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਤੋਂ ਛੁੱਟੀਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਅੱਤ ਦੀ ਗਰਮੀ ਕਾਰਨ ਲਿਆ ਗਿਆ ਵੱਡਾ ਫੈਸਲਾ
ਚੰਡੀਗੜ੍ਹ, 20ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਵਿੱਚ 21ਮਈ ਤੋਂ 30 ਜੂਨ ਤੱਕ ਛੁੱਟੀਆਂ ਰਹਿਣਗੀਆਂ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। 10 ਦਿਨ ਪਹਿਲਾਂ ਹੀ ਗਰਮੀ ਦੀਆਂ ਛੁੱਟੀਆਂ ਕਰਨ ਦਾ ਕਾਰਨ ਅੱਤ ਦੀ ਗਰਮੀ ਹੈ। ਗਰਮੀ ਦੇ ਕਹਿਰ ਨੂੰ ਦੇਖਦਿਆਂ ਹੀ ਪੰਜਾਬ ਦੇ ਸਕੂਲਾਂ ਵਿੱਚ 10 ਦਿਨ ਪਹਿਲਾਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਦੇ ਸਕੂਲਾਂ ਵਿੱਚ 1 ਜੂਨ ਤੋਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।