ਆਈਪੀਐਲ2021 ਫੇਜ਼-2
ਵੱਡੇ ਸਕੋਰ ਦੇ ਬਾਵਜੂਦ ਵੀ ਹਾਰੀ ਚੇਨਈ ਸੁਪਰ ਕਿੰਗਜ਼ ਦੀ ਟੀਮ
ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ)-ਆਈਪੀਐਲ 2021 ਦੇ 47 ਵੇਂ ਮੈਚ ਵਿੱਚ, ਰਾਜਸਥਾਨ ਰਾਇਲਜ਼ (ਆਰਆਰ) ਨੇ ਚੇਨਈ ਸੁਪਰ ਕਿੰਗਜ਼ (ਸੀਐਸਕੇ) ਨੂੰ ਸੱਤ ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਚੇਨਈ ਨੇ 20 ਓਵਰਾਂ ਵਿੱਚ ਚਾਰ ਵਿਕਟਾਂ ’ਤੇ 189 ਦੌੜਾਂ ਬਣਾਈਆਂ। ਰਿਤੂਰਾਜ ਗਾਇਕਵਾੜ ਨੇ 101 ਦੌੜਾਂ ਦੀ ਅਜੇਤੂ ਪਾਰੀ ਖੇਡੀ। ਜਵਾਬ ਵਿੱਚ ਰਾਜਸਥਾਨ ਦੀ ਟੀਮ ਨੇ 17.3 ਓਵਰਾਂ ਵਿੱਚ ਤਿੰਨ ਵਿਕਟਾਂ ਦੇ ਨੁਕਸਾਨ ‘ਤੇ 190 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਯਸ਼ਸਵੀ ਜੈਸਵਾਲ ਅਤੇ ਸ਼ਿਵਮ ਦੁਬੇ ਨੇ ਤੂਫਾਨੀ ਪਾਰੀ ਖੇਡੀ।