ਅੰਮ੍ਰਿਤਸਰ, 4 ਦਸੰਬਰ- ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾਡ਼ਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਸਮਾਗਮ ਉਪਰੰਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਬਾਬਾ ਗੁਰਬਖ਼ਸ਼ ਸਿੰਘ ਨੇ ਅਹਿਮਦ ਸ਼ਾਹ ਅਬਦਾਲੀ ਦੀ ਤੀਹ ਹਜ਼ਾਰ ਫ਼ੌਜ ਦਾ ਮੁਕਾਬਲਾ ਆਪਣੇ ਕੇਵਲ ਕੁਝ ਕੁ ਸਾਥੀਆਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਇਤਿਹਾਸ ਸ਼ਹਾਦਤਾਂ ਦੀ ਅਦੁੱਤੀ ਦਾਸਤਾਨ ਹੈ, ਜਿਸ ਦਾ ਮੁਕਾਬਲਾ ਦੁਨੀਆਂ ਦੇ ਇਤਿਹਾਸ ਵਿਚ ਹੋਰ ਕਿਧਰੇ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਬਾਬਾ ਗੁਰਬਖ਼ਸ਼ ਸਿੰਘ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਆਪਣੇ ਧਰਮ ਅਸਥਾਨਾਂ ਦੀ ਰਾਖੀ ਲਈ ਸਿੱਖ ਕੌਮ ਨੂੰ ਅਗਵਾਈ ਦੇਣ ਵਾਲੀ ਹੈ ਅਤੇ ਅਜੋਕੀ ਸਿੱਖ ਨੌਜੁਆਨੀ ਨੂੰ ਉਨ੍ਹਾਂ ਦੀ ਦੇਣ ਤੋਂ ਪ੍ਰੇਰਣਾ ਪ੍ਰਾਪਤ ਕਰਨੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌਡ਼ਾਸਿੰਘਾ ਤੇ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਚਾਨਣ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਗੁਰਬਚਨ ਸਿੰਘ ਲੇਹਲ, ਸ. ਸੁਖਬੀਰ ਸਿੰਘ, ਸ. ਨਿਰਮਲ ਸਿੰਘ, ਸ. ਗੁਰਨਾਮ ਸਿੰਘ, ਸ. ਪਲਵਿੰਦਰ ਸਿੰਘ, ਐਡੀਸ਼ਨਲ ਮੈਨੇਜਰ ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਹਰਪ੍ਰੀਤ ਸਿੰਘ, ਸ. ਲਖਵਿੰਦਰ ਸਿੰਘ ਬੱਦੋਵਾਲ ਸਮੇਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।
Patiala ‘ਚ ਹੋਈ ਨਿਗਰਾਨ ਕਮੇਟੀ ਦੀ ਮੀਟਿੰਗ : ਲਿਆ ਗਿਆ ਵੱਡਾ ਫੈਸਲਾ
Patiala ‘ਚ ਹੋਈ ਨਿਗਰਾਨ ਕਮੇਟੀ ਦੀ ਮੀਟਿੰਗ : ਲਿਆ ਗਿਆ ਵੱਡਾ ਫੈਸਲਾ 7 ਮੈਂਬਰਾਂ ਦੀ ਥਾਂ 5 ਮੈਂਬਰ ਹੀ ਹੋਏ...