ਸ਼ਰਾਬ ਨੀਤੀ ਮਾਮਲਾ – ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੱਚ ਦੀ ਜਿੱਤ
ਚੰਡੀਗੜ੍ਹ, 20 ਜੂਨ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਜਮਾਨਤ ਮਿਲ ਗਈ ਹੈ। ਰਾਊਜ਼ ਐਵੇਨਿਊ ਕੋਰਟ ਨੇ ਅੱਜ ਵੀਰਵਾਰ ਨੂੰ ਰਾਤ 8 ਵਜੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ। ਉਹ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ਦੇ ਵੱਡੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੋਸ਼ਲ ਮੀਡੀਆ ਤੇ ਆਪਣੀ ਖੁਸ਼ੀ ਜਾਹਰ ਕੀਤੀ ਹੈ। ਉਹਨਾਂ ਨੇ ਲਿਖਿਆ ” ਅਦਾਲਤ ਪਰ ਭਰੋਸਾ ਹੈ…ਕੇਜਰੀਵਾਲ ਜੀ ਨੂੰ ਜ਼ਮਾਨਤ.. ਸੱਚ ਦੀ ਜਿੱਤ…”
https://x.com/BhagwantMann/status/1803803390889410761?t=ZcDfCVzJFS0R57_CVyyGzQ&s=09
ਦੂਜੇ ਪਾਸੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜ਼ਮਾਨਤ ਖ਼ਿਲਾਫ਼ ਅਪੀਲ ਕਰਨ ਲਈ 48 ਘੰਟਿਆਂ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 1 ਲੱਖ ਰੁਪਏ ਦਾ ਜ਼ਮਾਨਤ ਮੁਚੱਲਕਾ ਭਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਲਈ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ।