ਸ਼ਹਿਰਵਾਸੀ ਕਰੋਨਾ ਦੀ ਦੂਜੀ ਲਹਿਰ ਤੋ ਸੁਚੇਤ ਰਹਿਣ-ਸੋਨੀ
ਸਰਕਾਰ ਵਲੋ ਜਾਰੀ ਕੀਤੀਆਂ ਗਾਈਡਲਾਈਨ ਦੀ ਪਾਲਣਾ ਨੂੰ ਬਣਾਓ ਯਕੀਨੀ
ਪਿੰਡ ਕੀਰਤਨਗੜ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਦਿੱਤਾ 5 ਲੱਖ ਦਾ ਚੈਕ

ਅੰਮ੍ਰਿਤਸਰ 21 ਅਪੈ੍ਰਲ:ਕਰੋਨਾ ਦੀ ਦੂਜੀ ਲਹਿਰ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ ਤੇ ਇਸ ਲਹਿਰ ਦੌਰਨ ਵੱਡੀ ਗਿਣਤੀ ਵਿਚ ਲੋਕ ਆਪਣੀ ਅਣਗਹਿਲੀ ਕਰਕੇ ਇਸਦਾ ਸ਼ਿਕਾਰ ਹੋ ਰਹੇ ਹਨ। ਉੱਤਰ ਪ੍ਰਦੇਸ਼, ਦਿੱਲੀ ਅਤੇ ਮਹਾਂਰਾਸ਼ਟਰ ਵਿਚ ਤਾਂ ਇਸ ਦਾ ਭਿਆਨਕ ਰੂਪ ਸਾਹਮਣੇ ਆ ਰਿਹਾ ਹੈ। ਸ੍ਰੀ
ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਵਿਖੇ ਪਿੰਡ ਕੀਰਤਨਗੜ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਦੇਣ ਸਮੇਂ ਇਹ ਲੋਕ
ਵਿਚਾਰ ਸਾਂਝੇ ਕਰਦੇ ਪੰਚਾਇਤ ਨੂੰ ਅਪੀਲ ਕਰਦੇ ਕਿਹਾ ਕਿ ਤੁਸੀਂ ਪਿੰਡਾਂ ਵਿੱਚ ਮੋਹਰੀ ਭੂਮਿਕਾ ਨਿਭਾਉ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉ।
ਸ਼੍ਰੀ ਸੋਨੀ ਨੇ ਦੱਸਿਆ ਕਿ ਸਹਿਰ ਦੇ ਸਾਰੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ਨਾਰਮਲ ਹੋ ਗਈ ਹੈ ਅਤੇ ਇਸ ਪੱਖ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ, ਪਰ ਕੋਰੋਨਾ ਤੋਂ ਬਚਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਪ੍ਰਸ਼ਾਸ਼ਨ ਵਲੋ ਪੂਰੇ ਪ੍ਰਬੰਧ ਕੀਤੇ ਗਏ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰ ਵਲੋ ਇਸ ਮਹਾਂਮਾਰੀ ਤੇ ਕਾਬੂ ਪਾਉਣ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ ਅਤੇ ਸਾਡਾ ਸਾਰਿਆ ਦਾ ਫਰਜ਼ ਬਣਦਾ ਹੈ ਕਿ ਇੰਨ੍ਹਾਂ ਗਾਈਡਲਾਈਨਜ਼ ਦੀ ਪਾਲਣਾ ਕਰੀਏ ਤਾਂ ਜੋ ਇਸ ਮਹਾਂਮਾਰੀ ਤੇ ਜਿੱਤ ਪਾ੍ਰਪਤ ਕੀਤੀ ਜਾ ਸਕੇ। ਸ਼੍ਰੀ ਸੋਨੀ ਨੇ ਦੱਸਿਆ ਕਿ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਹਰ ਐਤਵਾਰ ਮੁਕੰਮਲ ਲਾਕਡਾਊਨ ਲਾਗੂ ਕੀਤਾ ਗਿਆ ਹੈ ਅਤੇ ਰੋਜਾਨਾ ਰਾਤ 8 ਵਜੇ ਤੋ ਸਵੇਰ ਦੇ 5 ਵਜੇ ਤੱਕ ਨਾਈਟ ਕਰਿਫਊ ਵੀ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀ ਸਾਰੇ ਲੋਕ ਇੰਨ੍ਹਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰੀਏ ਤਾਂ ਪਹਿਲੇ ਦੀ ਤਰ੍ਹਾਂ ਲੱਗਣ ਵਾਲੇ ਲਾਕਡਾਊਨ ਤੋ ਬੱਚ ਸਕਦੇ ਹਾਂ।
ਸ਼੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵਲੋ ਇਹ ਨਵੀਆਂ ਹਦਾਇਤਾਂ ਸਾਡੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖ ਕੇ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਤਰਾ੍ਹ ਅਸੀ ਸਭ ਨੇ ਮਿਲੇ ਕੇ ਪਹਿਲੀ ਲਹਿਰ ਦਾ ਮੁਕਾਬਲਾ ਕੀਤਾ ਸੀ ਜੇਕਰ ਅਸੀ ਹੁਣ ਵੀ ਕਰੋਨਾ ਲਹਿਰ ਦੀ ਦੂਜੀ ਲਹਿਰ ਤੇ ਜਿੱਤ ਪ੍ਰਾਪਤ ਕਰਨੀ ਹੈ ਤਾਂ ਸਿਹਤ ਵਿਭਾਗ ਵਲੋ ਜਾਰੀ ਕੀਤੀਆਂ ਹਦਾਇਤਾਂ ਜਿਵੇ ਕਿ ਮਾਸਕ ਦਾ ਪ੍ਰਯੋਗ, ਹੱਥਾਂ ਨੂੰ ਸਮੇ ਸਮੇ ਸਿਰ ਸਾਫ ਕਰਨਾ, ਭੀੜ ਭੜੱਕੇ ਵਾਲੀਆਂ ਥਾਵਾਂ ਤੇ ਜਾਣ ਤੋ ਗੁਰੇਜ ਕਰਨਾ ਅਤੇ ਸਮਾਜਿਕ ਨਿਯਮਾਂ ਦੀ ਦੂਰੀ ਦੀ ਪਾਲਣਾ ਕਰਨਾ ਨੂੰ ਯਕੀਨੀ ਬਣਾਈਏ।
ਇਸ ਦੌਰਾਨ ਸ਼੍ਰੀ ਸੋਨੀ ਨੇ ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਕਰੋਨ ਕਾਲ ਦੋਰਾਨ ਵੀ ਸ਼ਹਿਰ ਵਿਚ ਵਿਕਾਸ ਕਾਰਜ ਤੇਜੀ ਨਾਲ ਚੱਲਦੇ ਰਹੇ ਹਨ। ਸ਼੍ਰੀ ਸੋਨੀ ਵਲੋ ਪਿੰਡ ਕੀਰਤਨਗੜ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਦੇਣ ਸਮੇ ਕਿਹਾ ਕਿ ਇਸ ਪਿੰਡ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਇਸ ਪਿੰਡ ਨੂੰ ਸ਼ਹਿਰ ਦੇ ਨਾਲ ਹੀ ਜੋੜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਕੀਰਤਨਗੜ ਵਿਖੇ ਸਾਰੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕਰ ਦਿੱਤਾ ਗਿਆ ਹੈ ਅਤੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਗਿਆ ਹੈ। ਉਨ੍ਹਾਂ ਕੀਰਤਨਗੜ ਪੰਚਾਇਤ ਦੇ ਮੈਬਰਾਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਵਿਚ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀ ਰਹਿਣ ਦਿੱਤਾ ਜਾਵੇਗਾ ਅਤੇ ਸਾਰੇ ਵਿਕਾਸ ਕਾਰਜ ਸਮੇ ਸਿਰ ਮੁਕੰਮਲ ਕਰਵਾਏ ਜਾਣਗੇ।
ਇਸ ਮੋਕੇ ਡਿਪਟੀ ਮੇਅਰ ਸ਼੍ਰੀ ਯੂਨਸ ਕੁਮਾਰ,ਕੋਸਲਰ ਵਿਕਾਸ ਸੋਨੀ,ਸਰਪੰਚ ਪ੍ਰਗਟ ਸਿੰਘ,ਸ: ਬੀਰ ਸਿੰਘ, ਗੁਰਨਾਮ ਸਿੰਘ,ਸ: ਲਖਵਿੰਦਰ ਸਿੰਘ,ਸ: ਲਵਪੀ੍ਰਤ ਸਿੰਘ ਅਤੇ ਸ: ਹਰਸ਼ਦੀਪ ਸਿੰਘ ਹਾਜ਼ਰ ਸਨ।






















