
ਸਬ ਕਮੇਟੀ ਆਪਣੀ ਰਿਪੋਰਟ 30 ਅਪਰੈਲ ਤੱਕ ਸੋਂਪੇਗੀ: ਨਵਜੋਤ ਸਿੰਘ ਸਿੱਧੂ
ਚੰਡੀਗੜ•, 08 ਅਪ੍ਰੈਲ: ਸੂਬੇ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ ਲਈ ਸ਼ਹਿਰੀ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਇਕਾਈਆਂ ਦੀਆਂ ਜ਼ਮੀਨਾਂ ਅਤੇ ਜਾਇਦਾਦਾਂ ਦੀ ਸਹੀ ਢੰਗ ਨਾਲ ਦੇਖ-ਰੇਖ ਕਰਨ ਅਤੇ ਇਨ•ਾਂ ਨੂੰ ਅੱਗੇ ਵੇਚ/ਤਬਦੀਲ ਕਰਕੇ ਸਰਕਾਰ ਜਾਂ ਸਬੰਧਤ ਇਕਾਈਆਂ ਲਈ ਫੰਡ ਇਕੱਤਰ ਕਰਨ ਲਈ ਬਣਾਈ ਕੈਬਿਨਟ ਸਬ ਕਮੇਟੀ ਦੀ ਮੀਟਿੰਗ 16 ਅਪਰੈਲ ਨੂੰ ਪੰਜਾਬ ਭਵਨ ਸੱਦੀ ਹੈ ਜਿਸ ਦੀ ਪ੍ਰਧਾਨਗੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਕਰਨਗੇ। ਮੀਟਿੰਗ ਵਿੱਚ ਕਮੇਟੀ ਦੇ ਮੈਂਬਰ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਸ਼ਾਮਲ ਹੋਣਗੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਸ ਕਮੇਟੀ ਨੂੰ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ। ਇਹ ਕਮੇਟੀ 30 ਅਪਰੈਲ 2018 ਤੱਕ ਆਪਣੀਆਂ ਸਿਫਾਰਸ਼ਾਂ ਮੰਤਰੀ ਮੰਡਲ ਨੂੰ ਦੇਵੇਗੀ।
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...






















