ਬੁਢਲਾਡਾ 24, ਮਾਰਚ( ਵਿਸ਼ਵ ਵਾਰਤਾ): ਸਥਾਨਕ ਸ਼ਹਿਰ ਵਿੱਚ ਕਰਫਿਊ ਦੌਰਾਨ ਸ਼ਹਿਰ ਵਿੱਚ ਸੰਨਾਟਾ ਛਾਇਆ ਹੋਇਆ ਹੈ ਉੱਥੇ ਪ੍ਰਸ਼ਾਸ਼ਨ ਵੱਲੋਂ ਸ਼ਹਿਰ ਵਿੱਚ ਕਰਫਿਊ ਵਿੱਚ ਢਿੱਲ ਨਾ ਦਿੱਤੇ ਜਾਣ ਦੇ ਐਲਾਨ ਤੋਂ ਬਾਅਦ ਪੁਲਿਸ ਵੱਲੋਂ ਸ਼ਹਿਰ ਦੇ ਵੱਖ ਵੱਖ ਗਲੀ ਮੁਹੱਲਿਆਂ ਵਿੱਚ ਗਸ਼ਤ ਤੇਜ਼ ਕਰ ਦਿੱਤੀ ਗਈ ਹੈ. ਉੱਥੇ ਕਰਫਿਊ ਦੌਰਾਨ ਹੂਲੜਬਾਜ਼ੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਧਾਰਾ 188 ਅਧੀਨ ਕਾਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ. ਐਸ ਐਚ ਓ ਇੰਸਪੈਕਟਰ ਗੁਰਦੀਪ ਸਿੰਘ ਨੇ ੇਦੱਸਿਆ ਕਿ ਕਰਫਿਊ ਵਿੱਚ ਗਸ਼ਤ ਦੌਰਾਨ ਦੋ ਨੌਜਵਾਨ ਰਮਨਪ੍ਰੀਤ ਪੁੱਤਰ ਇੰਦਰਜੀਤ ਸਿੰਘ ਵਾਸੀ ਵਾਰਡ ਨੰਬਰ 10, ਯਾਦਵਿੰਦਰ ਸਿੰਘ ਪੁੱਤਰ ਜ਼ਸਪਾਲ ਸਿੰਘ ਵਾਸੀ ਵਾਰਡ ਨੰਬਰ 8 ਜ਼ੋ ਜ਼ੋ ਕਾਰ ਵਿੱਚ ਸਵਾਰ ਸਨ ਅਤੇ ਹੁਲੜਬਾਜ਼ੀ ਕਰ ਰਹੇ ਹਨ ਨੂੰ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਮੌਕੇ ਤੇ ਕਾਰ ਸਮੇਤ ਗ੍ਰ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਦੇ ਖਿਲਾਫ ਜਿਲ੍ਹਾ ਮੈਜਿਸਟ੍ਰੈਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਅਧੀਨ ਧਾਰਾ 188 ਮੁਕੱਦਮਾ ਦਰਜ ਕਰ ਲਿਆ ਹੈ. ਉਨ੍ਹਾ ਦੱਸਿਆ ਕਿ ਲੋਕਾਂ ਨੂੰ ਸੁਰੱਖਿਅਤ ਕਰਨ ਲਈ ਘਰਾਂ ਦੇ ਬਾਹਰ ਨਿਕਲਣ ਤੋਂ ਰੋਕਣ ਲਈ ਪੁਲਿਪਸ ਨੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ ਤਾਂ ਜ਼ੋ ਲੋਕਾਂ ਨੂੰ ਘਰ ਵਿੱਚ ਸੁਰੱਖਿਅਤ ਰੱਖਿਆ ਜਾ ਸਕੇ. ਐਸ ਐਸ ਪੀ ਡਾ. ਨਰਿਦਰ ਭਾਰਗਵ ਨੇ ਜ਼ਗ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪ੍ਰਸ਼ਾਸ਼ਨ ਵੱਲੋਂ ਕਰਫਿਊ ਲਗਾਇਆ ਗਿਆ ਹੈ. ਲੋਕ ਪ੍ਰਸ਼ਾਸ਼ਨ ਅਤੇ ਪੁਲਿਸ ਨੂੰ ਪੁਰਨ ਸਹਿਯੋਗ ਦੇਣ.