ਚੰਡੀਗੜ, 2 ਮਾਰਚ: ਪੰਜਾਬ ਮੰਤਰੀ ਮੰਡਲ ਨੇ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਪ੍ਰਤੀ ਮਹੀਨਾ 10000 ਰੁਪਏ ਪੈਨਸ਼ਨ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਮਹੀਨੇ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਉਨ•ਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਵਿਖੇ ਮਿਲੇ ਸਨ ਅਤੇ ਉਨ•ਾਂ ਨੂੰ ਹਰ ਸਰਕਾਰੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ।
ਮੁੱਖ ਮੰਤਰੀ ਨੇ ਰੌਲੀ ਪਿੰਡ ਵਿਖੇ ਦਰਸ਼ਨ ਸਿੰਘ ਦੇ ਘਰ ਜਾ ਕੇ ਉਨ•ਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪੈਨਸ਼ਨ ਦੇਣ ਦਾ ਐਲਾਨ ਕੀਤਾ ਸੀ ਕਿਉਂਕਿ ਉਨ•ਾਂ ਦਾ ਹੋਰ ਕੋਈ ਬੱਚਾ ਨਹੀਂ ਹੈ ਅਤੇ ਕੁਲਵਿੰਦਰ ਸਿੰਘ ਅਜੇ ਕੁਵਾਰਾ ਹੀ ਸੀ। ਉਨ•ਾਂ ਉਸ ਸਮੇਂ ਕਿਹਾ ਸੀ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਵਿਭਾਗ ਵੱਲੋਂ ਪੈਨਸ਼ਨ ਸਬੰਧੀ ਇਕ ਏਜੰਡਾ ਪੇਸ਼ ਕੀਤਾ ਜਾਵੇਗਾ।
ਇਹ ਪੈਨਸ਼ਨ ਸ਼ਹੀਦ ਦੇ ਵਾਰਸ ਨੂੰ ਨੌਕਰੀ ਦੇਣ ਦੇ ਇਵਜ਼ ਵਿੱਚ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੱਤ ਲੱਖ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਅਤੇ ਜ਼ਮੀਨ ਦੇ ਵਾਸਤੇ ਪੰਜ ਲੱਖ ਰੁਪਏ ਨਕਦ ਲਈ ਪਰਿਵਾਰ ਹੱਕਦਾਰ ਹੈ।
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...