ਭਾਰਤੀ ਹਵਾਈ ਸੈਨਾ ਦਾ ਮਿਗ-21 ਮੋਗਾ ਵਿਖੇ ਹੋਇਆ ਕ੍ਰੈਸ਼
ਸ਼ਹੀਦ ਪਾਇਲਟ ਅਭਿਨਵ ਚੌਧਰੀ ਦੀ ਸ਼ਹੀਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 21ਮਈ(ਵਿਸ਼ਵ ਵਾਰਤਾ)- ਭਾਰਤੀ ਹਵਾਈ ਸੈਨਾ ਦਾ ਫਾਇਟਰ ਜਹਾਜ਼ ਮਿਗ-21 ਵੀਰਵਾਰ ਰਾਤ ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਵਿਖੇ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਪਾਇਲਟ ਸਕ੍ਵਾਡਰਨ ਲੀਡਰ ਅਭਿਨਵ ਚੌਧਰੀ ਸ਼ਹੀਦ ਹੋ ਗਏ। ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟਰ ਅਕਾਊਂਟ ਤੋਂ ਟਵੀਟ ਕਰਕੇ ਇਸ ਘਟਨਾ ਨੂੰ ਮੰਦਭਾਗੀ ਕਹਿੰਦੇ ਹੋਏ ਪਾਇਲਟ ਅਭਿਨਵ ਚੌਧਰੀ ਦੀ ਸ਼ਹੀਦੀ ਤੇ ਸ਼ੋਕ ਦਾ ਪ੍ਰਗਟਾਵਾ ਕੀਤਾ।