ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਲਾਨ; ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭਗਤ ਸਿੰਘ ਦੇ ਨਾਮ ਤੇ ਸਥਾਪਿਤ ਕੀਤੀ ਜਾਵੇਗੀ ਚੇਅਰ
ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ)- ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇੇ ਇਹ ਐਲਾਨ ਕੀਤਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸ਼ਹੀਦ ਭਗਤ ਸਿੰਘ ਦੇ ਰਿਸਰਚ ਲਈ ਚੇਅਰ ਸਥਾਪਿਤ ਕੀਤੀ ਜਾਵੇਗੀ। ਇਸਤੋਂ ਪਹਿਲਾਂ ਚੰਡੀਗੜ੍ਹ ਏਅਰਪੋਰਟ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਿਆ ਗਿਆ ਅਤੇ ਨਾਲ ਹੀ ਭਗਵੰਤ ਮਾਨ ਨੇ ਪਿਛਲੇ ਸਮੇਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਨੂੰ ਵੀ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਪਿਛਲੇ 7 ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਹੈ…46 ਨੌਜਵਾਨਾਂ ਨੂੰ ਇਨਾਮੀ ਰਾਸ਼ੀ ਦੇਵਾਂਗੇ…ਪਹਿਲਾਂ ਵਾਲਿਆਂ ਦੀ ਨੀਅਤ ‘ਚ ਹੀ ਖੋਟ ਸੀ…ਅਸੀਂ ਹਰ ਕੰਮ ਸ਼ਹੀਦਾਂ ਤੋਂ ਸੇਧ ਲੈ ਕੇ ਕਰ ਰਹੇ ਹਾਂ…2/2
— Bhagwant Mann (@BhagwantMann) September 28, 2022