• Latest
  • Trending
ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਨਵਜੋਤ ਸਿੱਧੂ

ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਨਵਜੋਤ ਸਿੱਧੂ

9 years ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

3 hours ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

3 hours ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

5 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

6 hours ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

6 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

6 hours ago
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

7 hours ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

7 hours ago
Hindi News
English News
Sunday, October 4, 2026
No Result
View All Result
26 °c
Chandigarh
27 ° Sun
27 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਨਵਜੋਤ ਸਿੱਧੂ

August 17, 2017
in ਪੰਜਾਬ
ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਨਵਜੋਤ ਸਿੱਧੂ

ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਨਵਜੋਤ ਸਿੱਧੂ
ਅੰਮ੍ਰਿਤਸਰ, 17 ਅਗਸਤ (ਵਿਸ਼ਵ ਵਾਰਤਾ) – ਜਿਨਾਂ ਸ਼ਹੀਦਾਂ ਤੇ ਦੇਸ਼ ਭਗਤਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨਾਂ ਦੇ ਸੁਪਨੇ ਪੂਰੇ ਕਰਨ ਲਈ ਸਾਨੂੰ ਸਾਰਿਆਂ, ਖਾਸ ਕਰਕੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਆਪਣੇ ਸੰਬੋਧਨ ਵਿਚ ਕੀਤਾ।
ਸ਼ਹੀਦ ਢੀਂਗਰਾ ਦੀ ਮਹਾਨ ਸ਼ਹਾਦਤ ਨੂੰ ਸਿਜ਼ਦਾ ਕਰਦਿਆਂ ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਭਾਰਤ ਮਾਂ ਦੇ ਮਹਾਨ ਸਪੂਤ ਸ੍ਰੀ ਮਦਨ ਲਾਲ ਢੀਂਗਰਾ ਨੇ ਅੰਗਰੇਜ਼ਾਂ ਦੀ ਧਰਤੀ ‘ਤੇ ਜਾ ਕੇ ਗੋਰਿਆਂ ਨੂੰ ਲਲਕਾਰਿਆ ਅਤੇ ਉਨਾਂ ਵੱਲੋਂ ਭਾਰਤੀਆਂ ‘ਤੇ ਕੀਤੇ ਜਾਂਦੇ ਜ਼ੁਲਮਾਂ ਦਾ ਬਦਲਾ ਲੈਂਦੇ ਹੋਏ ਅੰਗਰੇਜ਼ ਅਧਿਕਾਰੀ ਕਰਜ਼ਨ ਵਾਇਲੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨਾਂ ਕਿਹਾ ਕਿ ਅੰਮ੍ਰਿਤਸਰ ਦੇ ਧਨਾਢ ਪਰਿਵਾਰ ਨਾਲ ਸਬੰਧਤ ਮਦਨ ਲਾਲ ਢੀਂਗਰਾ ਨੇ ਭਰ ਜਵਾਨੀ ਦੀ ਉਮਰ ਵਿਚ ਭਾਰਤ ਲਈ ਐਸ਼ੋ-ਆਰਾਮ ਦੀ ਜ਼ਿੰਦਗੀ ਨੂੰ ਠੋਕਰ ਮਾਰ ਦਿੱਤੀ ਅਤੇ ਭਾਰਤ ਮਾਤਾ ਦੀਆਂ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਨ ਖਾਤਰ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਸ਼ਹਾਦਤ ਦਾ ਜਾਮ ਪੀ ਕੇ ਅਮਰ ਹੋ ਗਏ ਹਨ ਅਤੇ ਉਹ ਹਮੇਸ਼ਾਂ ਭਾਰਤੀਆਂ ਦੇ ਦਿਲਾਂ ‘ਚ ਜ਼ਿੰਦਾ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਭਗਤ ਸਿੰਘ, ਊਧਮ ਸਿੰਘ ਵਰਗੇ ਯੋਧਿਆਂ ਨੂੰ ਆਪਣੇ ਰੋਲ ਮਾਡਲ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਰਾਸ਼ਟਰ ਦੀ ਉੱਨਤੀ ‘ਚ ਆਪਣਾ ਯੋਗਦਾਨ ਪਾਉਣ।
ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਯਾਦ ‘ਚ ਅਜਿਹੇ ਸਮਾਗਮ ਕਰਾ ਕੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਾਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਦੇਸ਼ ਭਗਤ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੀ ਹੈ।
ਸ. ਸਿੱਧੂ ਨੇ ਕਿਹਾ ਕਿ ਅੱਜ ਲੋੜ ਹੈ ਗੰਦਲੀ ਰਾਜਨੀਤੀ ਅਤੇ ਲਾਲਚੀ ਲੀਡਰਾਂ ਖਿਲਾਫ ਜੰਗ ਕਰਨ ਦੀ। ਉਨ੍ਹਾਂ ਕਿਹਾ ਕਿ ਨਰੋਈ ਰਾਜਨੀਤੀ ਹੀ ਦੇਸ਼ ਨੂੰ ਬੁਲੰਦੀਆਂ ‘ਤੇ ਲਿਜਾ ਸਕਦੀ ਹੈ। ਸ. ਸਿੱਧੂ ਨੇ ਕਿਹਾ ਕਿ ਉਹ ਪੰਜਾਬ ਦੀ ਸੇਵਾ ਲਈ ਜਨਮੇ ਹਨ, ਸੇਵਾ ਕਰ ਰਹੇ ਹਨ ਅਤੇ ਆਖਰੀ ਦਮ ਤੱਕ ਸੂਬੇ ਦੀ ਸੇਵਾ ਕਰਦੇ ਰਹਿਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਵਿਧਾਇਕ ਸ੍ਰੀ ਸੁਨੀਲ ਦੱਤੀ, ਹਲਕਾ ਅਟਾਰੀ ਦੇ ਵਿਧਾਇਕ ਸ. ਤਰਸੇਮ ਸਿੰਘ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਨਗਰ ਨਿਗਮ ਸ. ਗੁਰਲਵਲੀਨ ਸਿੰਘ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਤਸਵੀਰ ‘ਤੇ ਫੁੱਲ ਭੇਟ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦੀ ਸਮਾਗਮ ਦੌਰਾਨ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਸ੍ਰੀ ਸੁਨੀਲ ਦੱਤੀ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਿਜ਼ਦਾ ਕਰਦਿਆਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਤੋਂ ਸਬਕ ਲੈਂਦੇ ਹੋਏ ਸੱਚੇ ਦੇਸ਼ ਭਗਤ ਬਣਨ। ਇਸ ਮੌਕੇ ਲੈਕਚਰਾਰ ਅਮਨ ਸ਼ਰਮਾਂ ਨੇ ਸ਼ਹੀਦ ਢੀਂਗਰਾ ਦੇ ਜੀਵਨ ‘ਤੇ ਵਿਸਥਾਰ ‘ਚ ਰੌਸ਼ਨੀ ਪਾਈ।
ਸਮਾਗਮ ਦੌਰਾਨ ਅਨੀਤਾ ਦੇਵਗਨ ਦੇ ‘ਦ ਥੀਏਟਰ ਪਰਸਨ’ ਗਰੁੱਪ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਦਰਸਾਉਂਦੇ ਨਾਟਕ ‘ਬਲੀਦਾਨ’ ਦਾ ਬਾਖੂਬੀ ਮੰਚਨ ਕੀਤਾ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਸ਼ਬਦ, ਕੋਰੀਓਗ੍ਰਾਫੀਆਂ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿਚ ਸ. ਨਵਜੋਤ ਸਿੰਘ ਸਿੱਧੂ ਨੇ ਹਾਜ਼ਰ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।
ਇਸ ਮੌਕੇ ਐਸ.ਡੀ.ਐਮ. ਰਾਜੇਸ਼ ਸ਼ਰਮਾਂ, ਜਾਇੰਟ ਕਮਿਸ਼ਨਰ ਨਗਰ ਨਿਗਮ ਸੌਰਬ ਅਰੋੜਾ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਜ਼ਿਲ੍ਹਾ ਸਿੱਖਿਆ ਅਫਸਰ (ਸ) ਸੁਨੀਤਾ ਕਿਰਨ, ਐਕਸੀਅਨ ਪਾਵਰਕਾਮ ਹਰਜੀਤ ਸਿੰਘ, ਸੰਤ ਸਿੰਘ ਸੁੱਖਾ ਸਿੰਘ ਸਕੂਲ ਦੇ ਐਮ.ਡੀ. ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਨੌਜਵਾਨ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 3, 2026
0

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

by Navjot
October 3, 2026
0

ਅੰਮ੍ਰਿਤਸਰ ’ਚ ਇਨਫਲੂਐਂਸਰ 'ਮੈਡ ਸੰਧੂ' ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਇਨਫਲੂਐਂਸਰ...

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

by Navjot
October 3, 2026
0

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 3, 2026
0

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ...

Most Popular

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

by Navjot
4 weeks ago
0

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ ਬ੍ਰਸੇਲਜ਼, 6 ਸਤੰਬਰ (ਵਿਸ਼ਵ ਵਾਰਤਾ) ਵਿਸ਼ਵ ਨੰਬਰ 1 ਜੈਵਲਿਨ ਥ੍ਰੋਅਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 