
ਮਾਨਸਾ, 16 ਨਵੰਬਰ (ਵਿਸ਼ਵ ਵਾਰਤਾ) – ਮਾਨਸਾ ਜ਼ਿਲ੍ਹੇ ਦਾ ਨੌਜਵਾਨ ਮਨਜਿੰਦਰ ਸਿੰਘ (22), ਜੋ ਕਿ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਕੁਲਗਾਮ ਵਿਖੇ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਸੀ, ਦਾ ਅੱਜ ਉਨ੍ਹਾਂ ਦੇ ਪਿੰਡ ਬਣਾਵਾਲੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ| ਇਸ ਮੌਕੇ ਮਾਹੌਲ ਕਾਫੀ ਭਾਵੁਕ ਹੋ ਗਿਆ ਅਤੇ ਵੱਡੀ ਗਿਣਤੀ ਵਿਚ ਲੋਕ ਸ਼ਹੀਦ ਮਨਜਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਲਈ ਪਹੁੰਚੇ|
ਵਰਣਨਯੋਗ ਹੈ ਕਿ 10 ਸਿੱਖ ਰੈਜੀਮੈਂਟ ਦਾ ਸਿਪਾਹੀ ਮਨਜਿੰਦਰ ਸਿੰਘ ਢਾਈ ਕੁ ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ| ਇਸ ਦੌਰਾਨ 14 ਨਵੰਬਰ ਨੂੰ ਅੱਤਵਾਦੀ ਮੁਕਾਬਲੇ ਦੌਰਾਨ ਜ਼ਖਮੀ ਹੋਏ ਮਨਜਿੰਦਰ ਸਿੰਘ ਦਾ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ|
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...





















