ਸਿੱਧੂ ਮੂਸੇਵਾਲਾ ਕਤਲਕਾਂਡ
ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ 2 ਗੈਂਗਸਟਰਾਂ ਮਨਦੀਪ ਤੂਫਾਨ ਤੇ ਮਨੀ ਰਈਆ ਦੇ ਰਿਮਾਂਡ ਵਿੱਚ ਮਾਨਸਾ ਅਦਾਲਤ ਨੇ ਕੀਤਾ ਵਾਧਾ
ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਮਾਨਸਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ ਪੰਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਫੜੇ ਗਏ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸੇ ਮਾਮਲੇ ਵਿੱਚ ਫੜੇ ਗਏ ਗੈਂਗਸਟਰ ਮਨਦੀਪ ਤੂਫਾਨ ਅਤੇ ਮਨੀ ਰਈਆ ਨੂੰ ਵੀ 7 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਤੂਫਾਨ ਅਤੇ ਰਈਆ ਨੂੰ ਕੱਲ੍ਹ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।