
ਸ਼ਾਹਕੋਟ, 4 ਮਈ – ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਐਲਾਨੇ ਗਏ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਮਾਮਲਾ ਦਰਜ ਕਰਨ ਵਾਲੇ ਐੱਸ.ਐੱਚ.ਓ ਮਹਿਤਪੁਰ ਪਰਮਿੰਦਰ ਸਿੰਘ ਬਾਜਵਾ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ| ਉਨ੍ਹਾਂ ਆਪਣਾ ਅਸਤੀਫਾ ਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਪ੍ਰੀਤ ਸਿੰਘ ਭੁੱਲਰ ਨੂੰ ਭੇਜ ਦਿੱਤਾ ਹੈ|ਉਨ੍ਹਾਂ ਕਿਹਾ ਕਿ ਉਹ ਕਿਸੇ ਦਬਾਅ ਹੇਠ ਕੰਮ ਨਹੀਂ ਕਰਨਗੇ|

ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਪਰਮਿੰਦਰ ਸਿੰਘ ਬਾਜਵਾ ਉਤੇ ਮਾਮਲਾ ਰੱਦ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ| ਉਨ੍ਹਾਂ ਟਵੀਟ ਕੀਤਾ ਕਿ ਈਮਾਨਦਾਰ ਅਫਸਰਾਂ ਉਤੇ ਕਿੰਨਾ ਦਬਾਅ ਹੈ|
ਦੱਸਣਯੋਗ ਹੈ ਕਿ ਅੱਜ ਮਹਿਤਪੁਰ ਥਾਣੇ ਵਿਚ ਹਰਦੇਵ ਸਿੰਘ ਲਾਡੀ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ| ਹਰਦੇਵ ਸਿੰਘ ਲਾਡੀ ਤੇ ਤਿੰਨ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ|






















