
ਚੰਡੀਗੜ, 8 ਮਈ (ਵਿਸ਼ਵ ਵਾਰਤਾ)- ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਸਬੰਧੀ ਅੱਜ ਇਕ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ।
ਦਫਤਰ, ਮੁੱਖ ਚੋਣ ਅਫਸਰ ਪੰਜਾਬ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਉਮੀਦਵਾਰ ਸਤਨਾਮ ਸਿੰਘ ਪੁੱਤਰ ਪ੍ਰੀਤਮ ਚੰਦ (39) ਵਾਸੀ ਪਿੰਡ ਪੱਤੀ ਹਵੇਲੀ ਪਿੰਡ ਤੇ ਡਾਕਖਾਨਾ ਮਲਸੀਆਂ ਤਹਿ. ਸ਼ਾਹਕੋਟ ਵੱਲੋਂ ਰਿਟਰਨਿੰਗ ਅਫਸਰ ਸ਼ਾਹਕੋਟ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਬੁਲਾਰੇ ਨੇ ਕਿਹਾ ਕਿ ਮਿਤੀ 10 ਮਈ 2018 ਦਿਨ ਵੀਰਵਾਰ ਤੱਕ ਰਿਟਰਨਿੰਗ ਅਫਸਰ ਸ਼ਾਹਕੋਟ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ।
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ
ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...





















