ਸ਼ੂਗਰ ਮਿੱਲ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ
ਨਵਾਂਸ਼ਹਿਰ, 12 ਜੁਲਾਈ :ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਹਿਕਾਰੀ ਸ਼ੂਗਰ ਮਿੱਲ, ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ 047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਹਾਜ਼ਰ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਨਲਾਈਨ ਵਿਧੀ ਰਾਹੀਂ 6, 7, 8 ਅਤੇ 8ੳ ਫਾਰਮ ਡਾਊਨਲੋਡ ਕਰ ਕੇ ਆਪ ਹੀ ਵੋਟ ਬਣਵਾਉਣ, ਕੈਂਸਲ ਕਰਨ ਅਤੇ ਸੋਧ ਆਦਿ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ। ਉਨਾਂ ਕਿਹਾ ਕਿ ਲੋਕਤੰਤਰ ਵਿਚ ਇਕ-ਇਕ ਵੋਟ ਬੇਹੱਦ ਮਾਅਨੇ ਰੱਖਦੀ ਹੈ, ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਬਣਾਉਣ ਅਤੇ ਉਸ ਦਾ ਸਹੀ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਜੀ. ਸੀ ਸ਼ੁਕਲਾ, ਚੀਫ ਇੰਜੀਨੀਅਰ ਐਸ. ਕੇ ਗੁਪਤਾ, ਸੁਪਰਡੈਂਟ ਸੰਜੇ ਕੁਮਾਰ, ਮਜ਼ਦੂਰ ਯੂਨੀਅਰ ਦੇ ਪ੍ਰਧਾਨ ਹਰਦੀਪ ਸਿੰਘ, ਜਨਤਾ ਵਰਕਰ ਯੂਨੀਅਰ ਦੇ ਪ੍ਰਧਾਨ ਕੁਲਵਿੰਦਰ ਸਿੰਘ, ਜਸਵੀਰ ਸਿੰਘ, ਰਾਜ ਕੁਮਾਰ, ਐਸ. ਕੇ ਸ਼ਰਮਾ ਤੋਂ ਇਲਾਵਾ ਮਿੱਲ ਦਾ ਟੈਕਨੀਕਲ ਸਟਾਫ, ਨਾਨ-ਟੈਕਨੀਕਲ ਸਟਾਫ, ਅਕਾਊਂਟਸ ਬ੍ਰਾਂਚ ਦੇ ਮੁਲਾਜ਼ਮ ਤੇ ਮਿੱਲ ਦੇ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ।