ਪਟਿਆਲਾ, 10 ਜੁਲਾਈ (ਵਿਸ਼ਵ ਵਾਰਤਾ)-
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰ ਦੇ ਮਿਹਨਤੀ ਤੇ ਪੁਰਾਣੇ ਕਾਗਰਸੀ ਆਗੂ ਸ਼ੇਰ ਖਾਨ ਨੂੰ ਘੱਟ ਗਿਣਤੀ ਕਮਿਸ਼ਨ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਹੈ। ਅੱਜ ਇਸ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ.ਸ਼ਰਮਾ, ਜ਼ਿਲਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਕੇ. ਕੇ. ਮਲਹੋਤਰਾ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਸ਼ੇਰ ਖਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਕੇ. ਕੇ. ਸ਼ਰਮਾ ਤੇ ਕੇ. ਕੇ.ਮਲਹੋਤਰਾ ਨੇ ਕਿਹਾ ਕਿ ਪਟਿਆਲਾ ਸ਼ਹਿਰ ਲਈ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਇਕ ਮਿਹਨਤੀ ਅਤੇ ਈਮਾਨਦਾਰ ਆਗੂ ਨੂੰ ਇਸ ਅਹਿਮ ਅਹੁਦੇ ‘ਤੇ ਨਿਯੁਕਤ ਕੀਤਾ ਹੈ। ਉਪਰੋਕਤ ਨਿਯੁਕਤੀ ਘੱਟ ਗਿਣਤੀ ਸਮਾਜ ਨੂੰ ਹੋਰ ਬਲ ਮਿਲਿਆ ਹੈ, ਜਿਸ ਲਈ ਸਮੁੱਚੀ ਕਾਂਗਰਸੀ ਲੀਡਰਸ਼ਿਪ ਵਧਾਈ ਦੀ ਪਾਤਰ ਹੈ। ਇਸ ਮੌਕੇ ਸ਼ੇਰ ਖਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਸਮੇਤ ਸਮੁੱਚੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਮਿਲੀ ਜਿੰਮੇਦਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕੌਂਸਲਰ ਅਤੇ ਬੀ. ਸੀ. ਸੈਲ ਦੇ ਚੇਅਰਮੈਨ ਰਾਜੇਸ਼ ਮੰਡੋਰਾ, ਐਸ. ਸੀ. ਸੈਲ ਦੇ ਚੇਅਰਮੈਨ ਸੋਨੂੰ ਸੰਗਰ, ਸੀਨੀਅਰ ਕਾਂਗਰਸੀ ਆਗੂ ਗੋਪੀ ਰੰਗੀਲਾ,ਮੋਹਨ ਸ਼ਰਮਾ, ਕੁਸ਼ ਸੇਠ, ਮੀਡੀਆ ਇੰਚਾਰਜ ਜਸਵਿੰਦਰ ਜੁਲਕਾਂ,ਰਾਜੇਸ਼ ਅਗਰਵਾਲ ਜਨਰਲ ਸਕੱਤਰ, ਸੰਦੀਪ ਸ਼ਰਮਾ, ਸੰਜੀਵ ਸ਼ਰਮਾ ਰਾਏਪੁਰ ਆਦਿ ਹਾਜ਼ਰ ਸਨ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...






















