ਸ਼ੈਫਾਲੀ ਸ਼ਰਨ ਨੇ ਪ੍ਰੈੱਸ ਇਨਫਾਰਮੇਸ਼ਨ ਬਿਊਰੋ ਦੇ ਪ੍ਰਮੁੱਖ ਡਾਇਰੈਕਟਰ ਜਨਰਲ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ)- ਸ਼ੈਫਾਲੀ ਬੀ. ਸ਼ਰਨ ਨੇ ਮਨੀਸ਼ ਦੇਸਾਈ ਦੀ ਸੇਵਾਮੁਕਤੀ ਤੋਂ ਬਾਅਦ ਪ੍ਰੈੱਸ ਇਨਫਾਰਮੇਸ਼ਨ ਬਿਊਰੋ ਦੇ ਪ੍ਰਮੁੱਖ ਡਾਇਰੈਕਟਰ ਜਨਰਲ ਦਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸ਼ੈਫਾਲੀ ਸ਼ਰਨ ਭਾਰਤੀ ਸੂਚਨਾ ਸੇਵਾ ਦੇ 1990 ਬੈਚ ਦੇ ਅਧਿਕਾਰੀ ਹਨ। ਉਨ੍ਹਾਂ ਭਾਰਤੀ ਚੋਣ ਕਮਿਸ਼ਨ ਦੇ ਬੁਲਾਰੇ ਵਜੋਂ ਵੀ ਕੰਮ ਕੀਤਾ ਹੈ। ਤਿੰਨ ਦਹਾਕਿਆਂ ਤੋਂ ਵੱਧ ਆਪਣੇ ਸ਼ਾਨਦਾਰ ਕਰੀਅਰ ਦੌਰਾਨ ਵਿੱਤ, ਸਿਹਤ ਅਤੇ ਪਰਿਵਾਰ ਭਲਾਈ ਅਤੇ ਸੂਚਨਾ ਤੇ ਪ੍ਰਸਾਰਣ ਵਰਗੇ ਮੰਤਰਾਲਿਆਂ ਲਈ ਪ੍ਰੈੱਸ ਇਨਫਾਰਮੇਸ਼ਨ ਬਿਊਰੋ ਦੇ ਅਧਿਕਾਰੀ ਵਜੋਂ ਵੱਡੇ ਪੱਧਰ ਤੇ ਮੀਡੀਆ ਪ੍ਰਚਾਰ ਨੂੰ ਸੰਭਾਲਣ ਵਾਲੇ ਕਾਡਰ ਵਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਇਆ ਹੈ। ਅਹੁਦਾ ਸੰਭਾਲਣ ਤੇ ਸ਼੍ਰੀਮਤੀ ਸ਼ਰਨ ਦਾ ਪ੍ਰੈੱਸ ਸੂਚਨਾ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਸਵਾਗਤ ਕੀਤਾ।