ਸ਼੍ਰੀਨਗਰ ਦੇ ਖਾਨਮੋਹ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ ਵਿੱਚ ਦੋ ਅੱਤਵਾਦੀ ਮਾਰੇ ਗਏ

ਚੰਡੀਗੜ੍ਹ, 17ਮਈ(ਵਿਸ਼ਵ ਵਾਰਤਾ) – ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਖਾਨਮੋਹ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਜਾਰੀ ਹੈ। ਪੁਲਿਸ ਨੂੰ ਬੀਤੀ ਰਾਤ ਖਾਨਮੋਹ ਖੇਤਰ ਵਿਚ ਲੁਕੇ ਅੱਤਵਾਦੀਆਂ ਬਾਰੇ ਜਾਣਕਾਰੀ ਮਿਲੀ ਸੀ। ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲਦਿਆਂ ਹੀ ਸੁਰੱਖਿਆ ਬਲ ਉੱਥੇ ਪਹੁੰਚੇ ਗਏ ਸਨ ।ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਜਿਸ ਵਿੱਚ ਅਲ ਬਦਰ ਅੱਤਵਾਦੀ ਸੰਗਠਨ ਨਾਲ ਜੁੜੇ 2 ਅੱਤਵਾਦੀ ਮਾਰੇ ਜਾਣ ਦੀ ਖ਼ਬਰ ਮਿਲੀ ਹੈ।






















