ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੰਤਰ ਰਾਸ਼ਟਰੀ ਪੰਜਾਬੀ ਕਾਨਫਰੰਸ 24 ਜਨਵਰੀ ਨੂੰ
ਪ੍ਰਸਿੱਧ ਕਹਾਣੀਕਾਰ ਸੁਰਿੰਦਰ ਸਿੰਘ ਮੈਲਬੌਰਨ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ
ਬਲਾਚੌਰ, 22 ਜਨਵਰੀ (ਵਿਸ਼ਵ ਵਾਰਤਾ)- ਸ਼੍ਰੀ ਅਨੰਦਪੁਰ ਸਾਹਿਬ ਵਿੱਖੇ 24 ਜਨਵਰੀ ਨੂੰ ਹੋਣ ਵਾਲੀ “ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ: ਦਸ਼ਾ ਤੇ ਦਿਸ਼ਾ” ਵਿਸ਼ੇ ਤੇ ਹੋਣ ਵਾਲੀ ਇਕ ਰੋਜਾ ਅੰਤਰ ਰਾਸ਼ਟਰੀ ਪੰਜਾਬੀ ਕਾਨਫਰੰਸ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਲਈ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਸੁਰਿੰਦਰ ਸਿੰਘ ਰਾਏ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਇਹ ਕਾਨਫਰੰਸ ਸ਼੍ਰੀ ਗੁਰੁ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿੱਖੇ ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗ ਵੱਲੋਂ ਕਰਵਾਈ ਜਾ ਰਹੀ ਹੈ। ਇਸ ਮੌਕੇ ਕਹਾਣੀਕਾਰ ਰਾਏ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬੀ ਸਾਹਿਤ ਮੰਚ ਬਲਾਚੌਰ ਦੇ ਜਨਰਲ ਸਕੱਤਰ ਦੀਦਾਰ ਸਿੰਘ ਬਲਾਚੌਰੀਆ ਨੇ ਦਿੱਤੀ।























