ਸ਼੍ਰੋਮਣੀ ਅਕਾਲੀ ਦਲ(ਸੰਯੁਕਤ)ਦੇ ਆਗੂ ਸੇਵਾ ਸਿੰਘ ਸੇਖਵਾਂ ‘ਆਪ’ ’ਚ ਹੋਣਗੇ ਸ਼ਾਮਲ
ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਪੰਜਾਬ ਦੌਰੇ ਤੇ, ਸੇਖਵਾਂ ਨੂੰ ਮਿਲਣ ਜਾਣਗੇ ਉਹਨਾਂ ਦੇ ਪਿੰਡ

ਚੰਡੀਗੜ੍ਹ, 25ਅਗਸਤ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਕੱਲ੍ਹ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਕੱਲ੍ਹ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ਉਤੇ ਆ ਰਹੇ ਅਤੇ ਉਹ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ ਮਿਲਣ ਜਾਣਗੇ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਇਕ ਟਵੀਟ ਕਰਕੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਪੰਜਾਬ ਦੇ ਦੌਰੇ ਤੇ ਆਉਣਗੇ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ। ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।






















