ਚੋਣਾਂ ਤੋਂ ਪਹਿਲਾਂ ਗੱਠਜੋੜ ਦੀ ਰਾਜਨੀਤੀ ਸ਼ੁਰੂ
ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਅਤੇ ਪੰਜਾਬ ਲੋਕ ਹਿੱਤ ਪਾਰਟੀ ਮਿਲ ਕੇ ਲੜਨਗੇ 2022 ਦੀਆਂ ਵਿਧਾਨ ਸਭਾ ਚੋਣਾਂ
ਚੰਡੀਗੜ੍ਹ,15 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੱਠਜੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼ੋਮਣੀ ਅਕਾਲੀ ਦਲ(ਸੰਯੁਕਤ) ਅਤੇ ਮਲਕੀਤ ਸਿੰਘ ਬਿਰਮੀ ਦੀ ਪਾਰਟੀ ‘ਪੰਜਾਬ ਲੋਕਹਿੱਤ ਪਾਰਟੀ’ ਨੇ ਵਿਧਾਨ ਸਭਾ ਚੋਣਾਂ ਇੱਕਠਿਆਂ ਲੜਨ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਉਹਨਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕੀਤਾ ਗਿਆ।





















