ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ
ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਅਫਸਰ ਨੂੰ ਕੀਤੀ ਸ਼ਿਕਾਇਤ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,18 ਜੂਨ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਚੋਣ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਗਾਉਂਦੇ ਹੋਏ ਮੰਤਰੀ ਦੀ ਮੁੱਖ ਚੋਣ ਅਫਸਰ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਸ਼ਿਕਾਇਤ ‘ਚ ਪੰਚਾਇਤ ਮੰਤਰੀ ‘ਤੇ ਧੂਰ ਦੇ ਕਾਲਜ ਵਿਚ ਚੋਣ ਪ੍ਰਚਾਰ ਕਰਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ‘ਚ ਵੋਟਾਂ ਮੰਗਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਜ਼ਾਬਤੇ ਦੀ ਉਲੰਘਣਾ ਹੈ, ਇਸ ਲਈ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਸ਼ਿਕਾਇਤ ਦੀ ਕਾਪੀ ਪੜ੍ਹਨ ਲਈ ਇਸ ਲਿੰਕ ਨੂੰ ਖੋਲ੍ਹੋ-COMPLAINT AGAINST KULDEEP SINGH DHALIWAL
ਇਸ ਦੇ ਨਾਲ ਹੀ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਮੰਤਰੀ ਕੁਲਦੀਪ ਧਾਲੀਵਾਲ ਦੀ ਵੀਡੀਓ ਸ਼ੇਅਰ ਕੀਤੀ ਹੈ। ਉਹਨਾਂ ਨੇ ਵੀ ਇਹ ਮੁੱਦਾ ਚੁੱਕਿਆ ਹੈ।
I urge @ECISVEEP & @ceopb1 to take appropriate action against Kuldip Dhaliwal Panchayat Minister for canvassing in Desh Bhagat Govt aided college Bardwal (Dhuri) thereby blatantly violating code of conduct of ECI during Lok Sabha election of Sangrur-khaira Mla Punjab pic.twitter.com/7vj684zCWA
— Sukhpal Singh Khaira (@SukhpalKhaira) June 18, 2022