• Latest
  • Trending
ਸ਼੍ਰੋਮਣੀ ਅਕਾਲੀ ਦਲ ਅਰਦਾਸਪੁਰਾ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਚੋਰੀ ਹੋਇਆ ਸਰੂਪ ਲੱਭਣ ‘ਚ ਢਿੱਲ ਵਰਤਣ ਖਿਲਾਫ 7 ਅਗਸਤ ਨੂੰ ਪਟਿਆਲਾ ਐਸ ਐਸ ਪੀ ਦਫਤਰ ਮੂਹਰੇ ਧਰਨੇ ਤੋਂ ਲੜੀਵਾਰ ਧਰਨਿਆਂ ਦੀ ਸ਼ੁਰੂਆਤ ਕਰੇਗਾ

ਸ਼੍ਰੋਮਣੀ ਅਕਾਲੀ ਦਲ ਅਰਦਾਸਪੁਰਾ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਚੋਰੀ ਹੋਇਆ ਸਰੂਪ ਲੱਭਣ ‘ਚ ਢਿੱਲ ਵਰਤਣ ਖਿਲਾਫ 7 ਅਗਸਤ ਨੂੰ ਪਟਿਆਲਾ ਐਸ ਐਸ ਪੀ ਦਫਤਰ ਮੂਹਰੇ ਧਰਨੇ ਤੋਂ ਲੜੀਵਾਰ ਧਰਨਿਆਂ ਦੀ ਸ਼ੁਰੂਆਤ ਕਰੇਗਾ

6 years ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

2 hours ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

10 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

11 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

11 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

12 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

12 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

12 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

12 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਅਰਦਾਸਪੁਰਾ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਚੋਰੀ ਹੋਇਆ ਸਰੂਪ ਲੱਭਣ ‘ਚ ਢਿੱਲ ਵਰਤਣ ਖਿਲਾਫ 7 ਅਗਸਤ ਨੂੰ ਪਟਿਆਲਾ ਐਸ ਐਸ ਪੀ ਦਫਤਰ ਮੂਹਰੇ ਧਰਨੇ ਤੋਂ ਲੜੀਵਾਰ ਧਰਨਿਆਂ ਦੀ ਸ਼ੁਰੂਆਤ ਕਰੇਗਾ

August 5, 2020
in ਚੰਡੀਗੜ੍ਹ
ਸ਼੍ਰੋਮਣੀ ਅਕਾਲੀ ਦਲ ਅਰਦਾਸਪੁਰਾ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਚੋਰੀ ਹੋਇਆ ਸਰੂਪ ਲੱਭਣ ‘ਚ ਢਿੱਲ ਵਰਤਣ ਖਿਲਾਫ 7 ਅਗਸਤ ਨੂੰ ਪਟਿਆਲਾ ਐਸ ਐਸ ਪੀ ਦਫਤਰ ਮੂਹਰੇ ਧਰਨੇ ਤੋਂ ਲੜੀਵਾਰ ਧਰਨਿਆਂ ਦੀ ਸ਼ੁਰੂਆਤ ਕਰੇਗਾ

ਕੋਰ ਕਮੇਟੀ ਵੱਲੋਂ ਕੱਲ• ਰਾਜਪਾਲ ਨੂੰ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤਗੀ ਮੰਗਣ ਦਾ ਫੈਸਲਾ
ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਘਰਾਂ ਦੇ ਬਾਹਰ ਰੋਸ ਮੁਜ਼ਾਹਰੇ ਕਰਨ ਦਾ ਵੀ ਫੈਸਲਾ
ਪਟਿਆਲਾ ਤੇ ਖੰਨਾ ਵਿਚ ਗੈਰ ਕਾਨੂੰਨੀ ਡਿਸਟੀਲਰੀਆਂ ਮੂਹਰੇ ਵੀ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ
ਚੰਡੀਗੜ•, 5 ਅਗਸਤ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਫੈਸਲਾ ਕੀਤਾ ਕਿ ਦੋ ਹਫਤੇ ਪਹਿਲਾਂ ਪਟਿਆਲਾ ਜ਼ਿਲ•ੇ ਦੇ ਪਿੰਡ ਕਲਿਆਣ ਵਿਚਲੇ ਗੁਰਦੁਆਰਾ ਅਰਦਾਸਪੁਰ ਸਾਹਿਬ ਤੋਂ ਦੋ ਹਫਤੇ ਪਹਿਲਾਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਨੂੰ ਲੱਭਣ ਵਿਚ ਵਿਖਾਈ ਜਾ ਰਹੀ ਢਿੱਲ ਮੱਠ ਦੇ ਖਿਲਾਫ 7 ਅਗਸਤ ਨੂੰ ਪਟਿਆਲਾ ਜ਼ਿਲ•ਾ ਪੁਲਿਸ ਮੁਖੀ ਦੇ ਦਫਤਰ ਮੂਹਰੇ ਧਰਨਾ ਦਿੱਤਾ ਜਾਵੇਗਾ।

ਕੋਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ 7 ਅਗਸਤ ਨੂੰ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਵੇਰੇ 11.00 ਵਜੇ ਤੋਂ ਦੁਪਹਿਰ ਬਾਅਦ 1.00 ਵਜੇ ਤੱਕ ਖੁਦ ਧਰਨੇ ਦੀ ਅਗਵਾਈ ਕਰਨਗੇ। ਇਸ ਉਪਰੰਤ ਰੋਜ਼ਾਨਾ ਆਧਾਰ ‘ਤੇ ਹਰ ਹਲਕੇ ਤੋਂ ਪਾਰਟੀ ਵਰਕਰ ਇਹਨਾਂ ਧਰਨਿਆ ਵਿਚ ਸ਼ਮੂਲੀਅਤ ਕਰਨਗੇ।

ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਕੱਲ• ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਜਾਵੇ ਅਤੇ ਮੰਗ ਕੀਤੀ ਜਾਵੇ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ ਤੇ ਪਾਰਟੀ ਨੇ ਗੈਰ ਕਾਨੂੰਨੀ ਸ਼ਰਾਬ ਮਾਫੀਆ ਨਾਲ ਕਾਂਗਰਸੀਆ ਦੇ ਸੰਬੰਧਾਂ ਨੂੰ ਬੇਨਕਾਬ ਕਰਨ ਵਾਸਤੇ ਵੀ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਲਿਆ।

ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਦੂਜੇ ਪੜਾਅ ਵਿਚ ਇਸ ਸੰਘਰਸ਼ ਨੂੰ ਦਿੱਲੀ ਤੱਕ ਲੈ ਕੇ ਜਾਵੇਗੀ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਘਰਾਂ ਅੱਗੇ ਵੀ ਧਰਨੇ ਦਿੱਤੇ ਜਾਣਗੇ।

ਕੋਰ ਕਮੇਟੀ, ਜਿਸਦੀ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ, ਵਿਚ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲਿ•ਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 150 ਜਣਿਆਂ ਦੇ ਕਤਲ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਨੇ ਇਸ ਤ੍ਰਾਸਦੀ ਦੀ ਜ਼ਿੰਮੇਵਾਰੀ ਲੈ ਕੇ ਆਪ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ ਹ, ਇਸ ਲਈ ਇਹ ਸਰਕਾਰ ਤੁਰੰਤ ਬਰਖ਼ਾਸਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਰੀ ਹੀ ਪਾਰਟੀ 7 ਅਗਸਤ ਤੋਂ 10 ਅਗਸਤ ਤੱਕ ਰਾਜਪਾਲ ਦੇ ਘਰ ਮੂਹਰੇ ਧਰਨਾ ਦੇ ਕੇ ਕਾਂਗਰਸ ਸਰਕਾਰ ਬਰਖ਼ਾਸਤ ਕਰਨ ਦੀ ਮੰਗ ਕਰੇਗੀ।

ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਦੂਜੇ ਪੜਾਅ ਵਿਚ ਪਾਰਟੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਮੂਹਰੇ ਵੀ ਧਰਨਾ ਦੇਵੇਗੀ ਅਤੇ ਕਾਂਗਰਸ ਹਾਈ ਕਮਾਂਡ ਨੂੰ ਪੰਜਾਬ ਵਿਚ ਨਜਾਇਜ਼ ਸ਼ਰਾਬ ਦੇ ਧੰਦੇ ਵਿਚ ਉਹਨਾਂ ਦੀ ਹਿੱਸੇਦਾਰੀ ਦਾ ਜਵਾਬ ਵੀ ਮੰਗੇਗੀ।

ਇਹ ਵੀ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਗੈਰ ਕਾਨੂੰਨੀ ਸ਼ਰਾਬ ਡਿਸਟੀਲਰੀਆਂ ਕਮ ਬੋਟਲਿੰਗ ਪਲਾਂਟਾਂ ਮੂਹਰੇ 13 ਅਤੇ 14 ਅਗਸਤ ਨੂੰ ਕ੍ਰਮਵਾਰ ਅਤੇ ਪਟਿਆਲਾ ਅਤੇ ਖੰਨਾ ਵਿਚ ਧਰਨੇ ਦੇਵੇਗੀ ਅਤੇ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀਆਂ ਡਿਸਟੀਲਰੀਆਂ ਸਮੇਤ ਕਾਂਗਰਸ ਦੇ ਸਹਿਯੋਗੀਆਂ ਦੀਆਂ ਡਿਸਟੀਲਰੀਆਂ ਮੂਹਰੇ ਵੀ ਧਰਨੇ ਦਿੱਤੇ ਜਾਣਗੇ।

ਕੋਰ ਕਮੇਟੀ ਨੇ ਪਾਰਟੀ ਦੀ ਇਹ ਮੰਗ ਵੀ ਮੁੜ ਦੁਹਰਾਈ ਕਿ ਜ਼ਹਿਰੀਲੀ ਸ਼ਰਾਬ ਅਤੇ ਪੰਜਾਬ ਵਿਚ ਕਾਂਗਰਸੀਆਂ ਵੱਲੋਂ ਕੀਤੇ ਜਾ ਰਹੇ ਗੈਰ ਕਾਨੂੰਨੀ ਸ਼ਰਾਬ ਦੇ ਵਪਾਰ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ। ਇਸ ਤੋਂ ਇਲਾਵਾ ਸੀ ਬੀ ਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਵੀ ਸਮਾਂਤਰ ਜਾਂਚ ਕੀਤੀ ਜਾਵੇ ਤਾਂ ਜੋ ਇਹ ਸਾਹਮਣੇ ਆ ਸਕੇ ਕਿ ਇਸ ਗੈਰ ਕਾਨੂੰਨੀ ਧੰਦੇ ਵਿਚੋਂ ਕਿਸ ਕਿਸ ਨੂੰ ਹਿੱਸੇਦਾਰੀ ਮਿਲ ਰਹੀ ਹੈ। ਇਹ ਵੀ ਕਿਹਾ ਕਿ ਪਾਰਟੀ ਪੀੜਤ ਪਰਿਵਾਰਾਂ ਵੱਲੋਂ ਜਿਹਨਾਂ ਕਾਂਗਰਸੀਆਂ ਦੇ ਨਾਂ ਲਏ ਗਏ ਹਨ, ਉਹਨਾਂ ਖਿਲਾਫ ਕਤਲ ਕੇਸ ਦਰਜ ਕੀਤੇ ਜਾਣੇ ਚਾਹੀਦੇ ਹਨ ਅਤੇ ਸਰਨਾ ਤੇ ਰਾਣਾ ਪਰਿਵਾਰਾਂ ਦੀਆਂ ਡਿਸਟੀਲਰੀਆਂ ਤੁਰੰਤ ਸੀਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜਿਹਨਾਂ ਨੇ ਆਪਣੀਆਂ ਫੈਕਟਰੀਆਂ ਤੋਂ ਸਪੀਰਿਟ ਦੀ ਸਪਲਾਈ ਕੀਤੀ ਤੇ ਇਹ ਕਾਂਗਰਸੀਆਂ ਰਾਹੀਂ ਜ਼ਹਿਰੀਲੀ ਸ਼ਰਾਬ ਬਣਾਉਣ ਵਾਲਿਆਂ ਕੋਲ ਪਹੁੰਚੀ।

ਕੋਰ ਕਮੇਟੀ ਨੇ ਮੁੱਖ ਮੰਤਰੀ ਦੀ ਇਸ ਗੱਲੋਂ ਵੀ ਨਿਖੇਧੀ ਕੀਤੀ ਕਿ ਰਾਜਪੁਰਾ ਦੀ ਨਜਾਇਜ਼ ਸ਼ਰਾਬ ਫੈਕਟਰੀ ਦੀ ਫਾਈਲ ਵਾਰ ਵਾਰ ਬੇਨਤੀ ਕਰਨ ‘ਤੇ ਵੀ ਈ ਡੀ ਨੂੰ ਦਿੱਤੀ ਨਹੀਂ ਗਈ। ਇਹ ਵੀ ਕਿਹਾ ਕਿ ਇਸ ਕੇਸ ਦੀ ਫਾਈਲ ਅਤੇ ਸਾਰੇ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਜਿਹਨਾਂ ਦੇ ਨਾਂ ਪੀੜਤ ਪਰਿਵਾਰਾਂ ਨੇ ਲਏ ਹਨ, ਤੁਰੰਤ ਈ ਡੀ ਕੋਲ ਅਗਲੇਰੀ ਜਾਂਚ ਵਾਸਤੇ ਭੇਜੇ ਜਾਣੇ ਚਾਹੀਦੇ ਹਨ।

ਕਮੇਟੀ ਨੇ ਜਥੇਦਾਰ ਹਰੀ ਸਿੰਘ ਜ਼ੀਰਾ, ਗਿਆਨੀ ਰਘਬੀਰ ਸਿੰਘ ਜਖੇਪਲ, ਕੇਹਰ ਸਿੰਘ ਸ਼ਿਵਾਲਿਕ, ਓਮ ਪ੍ਰਕਾਸ਼ ਕੈਂਥ ਅਤੇ ਜਥੇਦਾਰ ਟੋਡਰ ਸਿੰਘ ਰਾਜਪੁਰਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਉਪਿੰਦਰਜੀਤ ਕੌਰ, ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸ੍ਰੀ ਸਿਕੰਦਰ ਸਿੰਘ ਮਲੂਕਾ, ਸ੍ਰੀ ਗੁਲਜ਼ਾਰ ਸਿੰਘ ਰਣੀਕੇ, ਸ੍ਰੀ ਸ਼ਰਨਜੀਤ ਸਿੰਘ ਢਿੱਲੋਂ, ਡਾ. ਦਲਜੀਤ ਸਿੰਘ ਚੀਮਾ, ਸ੍ਰੀ ਹੀਰਾ ਸਿੰਘ ਗਾਬੜੀਆ, ਸ੍ਰੀ ਸੁਰਜੀਤ ਸਿੰਘ ਰੱਖੜਾ, ਸ੍ਰੀ ਅਵਤਾਰ ਸਿੰਘ ਹਿੱਤ, ਸ੍ਰੀ ਜਗਮੀਤ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਵੀ ਸ਼ਮੂਲੀਅਤ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

by Ankit
July 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 04-07-2026 |...

Most Popular

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 