ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੀਤਾ ਗਿਆ ਮੁਅੱਤਲ
ਚੰਡੀਗੜ੍ਹ 2 ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਸਾਬਕਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਦੇ ਚੱਲਦਿਆਂ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਉਹਨਾਂ ਨੂੰ ਆਪਣਾ ਜਵਾਬ ਦੇਣ ਲਈ 48 ਘੰਟਿਆ ਦਾ ਸਮਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨੀਂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਸਵਾਲ ਚੁੱਕੇ ਸਨ ਅਤੇ ਨਾਲ ਹੀ ਚੋਣ ਲੜਨ ਦੀ ਇੱਛਾ ਵੀ ਪ੍ਰਗਟਾਈ ਸੀ। ਉਹਨਾਂ ਨੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਤੇ ਸਵਾਲ ਵੀ ਚੁੱਕੇ ਸਨ।