ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਪਰਚਾ ਦਰਜ
ਚੰਡੀਗੜ੍ਹ,7ਫਰਵਰੀ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਤੇ ਮਾਮਲਾ ਦਰਜ ਕੀਤੇ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਹਲਕਾ ਸਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਪੰਜ ਫਰਵਰੀ ਨੂੰ ਵੱਡੀ ਗਿਣਤੀ ਮੋਟਰਸਾਈਕਲਾਂ ਅਤੇ ਕਾਰਾਂ ਤੇ ਸਿਆਸੀ ਪਾਰਟੀਆਂ ਝੰਡੀਆਂ ਲਗਾ ਕੇ ਭੁਨਰਹੇਡ਼ੀ ਇਲਾਕੇ ਵਿਚ ਰੈਲੀ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਸੀ,ਜਿਸ ਤੋਂ ਬਾਅਦ ਇਸ ਸੰਬੰਧੀ ਥਾਣਾ ਸਦਰ ਪੁਲਿਸ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਖਿਲਾਫ ਮਾਮਲਾ ਦਰਜ ਕੀਤਾ ਹੈ।