ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਨਮੇਜਾ ਸਿੰਘ ਸੇਖੋਂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ
ਉਹਨਾਂ ਦਾ ਵਿਧਾਨ ਸਭਾ ਹਲਕਾ ਬਦਲਿਆ
ਹੁਣ ਇਸ ਹਲਕੇ ਤੋਂ ਲੜਨਗੇ ਚੋਣ

ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ ਅਤੇ ਉਹਨਾਂ ਦਾ ਵਿਧਾਨ ਸਭਾ ਹਲਕਾ ਬਦਲ ਦਿੱਤਾ ਹੈ। ਮੌੜ ਮੰਡੀ ਤੋਂ ਪਾਰਟੀ ਦੇ ਉਮੀਦਵਾਰ ਰਹੇ ਜਨਮੇਜਾ ਸਿੰਘ ਸੇਖੋਂ ਇਸ ਵਾਰ ਜ਼ੀਰਾ ਹਲਕੇ ਤੋਂ ਚੋਣ ਲੜਨਗੇ।
ਸੁਖਬੀਰ ਸਿੰਘ ਬਾਦਲ ਵੱਲੋਂ ਹੁਣ ਤੱਕ 6 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।






















