ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜਮ ਫਰੰਟ ਦਾ ਐਲਾਨ
ਸ. ਬਾਜ ਸਿੰਘ ਖਹਿਰਾ ਨੂੰ ਕੀਤਾ ਪ੍ਰਧਾਨ ਨਿਯੁਕਤ
ਸ. ਮਨਜੀਤ ਸਿੰਘ ਚਹਿਲ ਅਤੇ ਗੁਰਜੀਤ ਸਿੰਘ ਲਾਲਿਆਂਵਾਲੀ ਨੂੰ ਸਕੱਤਰ ਜਨਰਲ ਵਜੋਂ ਕੀਤਾ ਨਿਯੁਕਤ
ਚੰਡੀਗੜ੍ਹ 18 ਮਈ(ਵਿਸ਼ਵ ਵਾਰਤਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂੁਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜਮ ਫਰੰਟ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਨਾਲ ਕੰਮ ਕਰਦੇ ਸ.ਬਾਜ ਸਿੰਘ ਖਹਿਰਾ ਨੂੰ ਮੁਲਾਜਮ ਫਰੰਟ ਦਾ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਸ. ਮਨਜੀਤ ਸਿੰਘ ਚਹਿਲ ਪਟਿਆਲਾ ਨੂੰ ਸਕੱਤਰ ਜਨਰਲ ਅਤੇ ਗੁਰਜੀਤ ਸਿੰਘ ਲਾਲਿਆਂਵਾਲੀ ਮਾਨਸਾ ਨੂੰ ਮੁਲਾਜਮ ਫਰੰਟ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਹੈ।
ਡਾ. ਚੀਮਾ ਨੇ ਦੱਸਿਆ ਕਿ ਮੁਲਾਜਮ ਵਿੰਗ ਅਤੇ ਫਰੰਟ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ।