ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 13ਦਸੰਬਰ(ਵਿਸ਼ਵ ਵਾਰਤਾ)- ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। 85 ਸਾਲਾ ਬ੍ਰਹਮਪੁਰਾ ਨੇ PGI ‘ਚ ਆਖ਼ਰੀ ਸਾਹ ਲਿਆ। ਉਹਨਾਂ ਦੇ ਦੇਹਾਂਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ਤੇ ਇਕ ਸ਼ੋਕ ਸੰਦੇਸ਼ ਸਾਂਝਾ ਕੀਤਾ ਹੈ, ਉਹਨਾਂ ਨੇ ਲਿਖਿਆ “ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਚਲੇ ਜਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਹੈ। ਇਸ ਝਟਕੇ ਨੇ ਇੱਕ ਖਾਲੀ ਥਾਂ ਪੈਦਾ ਕਰ ਦਿੱਤੀ ਹੈ ਜਿਸ ਨੂੰ ਭਰਨਾ ਔਖਾ ਹੋਵੇਗਾ।”
https://twitter.com/officeofssbadal/status/1602557922818785281?t=fWIg6A1dctt1dSWCchJHuQ&s=19























