ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਅਹਿਮ ਨਿਯੁਕਤੀਆਂ
ਚੰਡੀਗੜ੍ਹ 23 ਜਨਵਰੀ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜਥੇਬੰਦਕ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ। ਅੱਜ ਜਾਰੀ ਸੂੁਚੀ ਅਨੁਸਾਰ ਸ.ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ। ਉਹ ਪਾਰਟੀ ਪ੍ਰਧਾਨ ਦੇ ਦਫਤਰ ਦੇ ਕੰਮ ਦੇ ਨਾਲ-ਨਾਲ ਸਪੋਕਸਮੈਨ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ। ਇਸੇ ਤਰਾਂ ਪਰਮਬੰਸ ਸਿੰਘ ਰੋਮਾਣਾ ਜਨਰਲ ਸਕੱਤਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦੇ ਸ਼ੋਸ਼ਲ ਮੀਡੀਆ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਗੁਰਪ੍ਰੀਤ ਸਿੰਘ ਰਾਜੂਖੰਨਾਂ ਨੂੰ ਐਸ.ਓ.ਆਈ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੂੰ ਪਾਰਟੀ ਦਾ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸੇ ਤਰਾਂ ਸ. ਨਛੱਤਰ ਸਿੰਘ ਗਿੱਲ ਨੂੰ ਦੁਬਾਰਾ ਤੋਂ ਪਾਰਟੀ ਦੇ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।