ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਰਾਸ਼ਟਰਪਤੀ ਚੋਣ ਵਿੱਚ ਵੋਟ ਨਾ ਪਾਉਣ ਦਾ ਕੀਤਾ ਐਲਾਨ
ਆਪਣੀ ਪਾਰਟੀ ਨਾਲ ਜਤਾਈ ਨਾਰਾਜ਼ਗੀ- ਦੇਖੋ ਵੀਡੀਓ
ਚੰਡੀਗੜ੍ਹ,18 ਜੁਲਾਈ(ਵਿਸ਼ਵ ਵਾਰਤਾ)- ਭਾਰਤ ਦੇ 16ਵੇਂ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਵਿਚਾਲੇ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦੇ ਹਲਕਾ ਦਾਖਾ ਤੋ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹ ਰਾਸ਼ਟਰਪਤੀ ਚੋਣਾਂ ਵਿੱਚ ਹਿੱਸਾ ਨਹੀਂ ਲੈਣਗੇ। ਇਸ ਦੇ ਨਾਲ ਹੀ ਉਹਨਾਂ ਨੇ ਆਪਣੀ ਪਾਰਟੀ ਨਾਲ ਵੀ ਨਾਰਾਜ਼ਗੀ ਜਤਾਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਅਤੇ ਉਸਦੀਆਂ ਸਹਿਯੋਗੀਆਂ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੀ ਗਈ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਉਮੀਦਵਾਰ ਐਲਾਨਿਆ ਹੈ।
ਸਿੱਖ ਕੌਮ ਦੀਆਂ ਭਾਵਨਾਵਾਂ, ਪੰਜਾਬ ਦੇ ਮੁੱਦਿਆਂ ਅਤੇ ਆਪਣੀ ਜ਼ਮੀਰ ਦੀ ਆਵਾਜ਼ ਨੂੰ ਸੁਣਦੇ ਹੋਏ ਅੱਜ ਹੋ ਰਹੀ ਰਾਸ਼ਟਰਪਤੀ ਦੀ ਚੋਣ ਵਿੱਚ ਮੈਂ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਹੀਂ ਪਾ ਰਿਹਾ।
— Manpreet Singh Ayali (@AyaliManpreet) July 18, 2022