ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ
ਸਾਬਕਾ ਐਮ ਐਲ ਏ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਅਕਾਲੀ ਦਲ ਨੂੰ ਝਟਕਾ ਲੱਗਾ ਹੈ ਕਿਉਂਕਿ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਲੰਧਰ ਦੀ ਲੋਕ ਸਭਾ ਸੀਟ ਤੋਂ ਐਮਪੀ ਸੁਸ਼ੀਲ ਕੁਮਾਰ ਰਿੰਕੂ ਦੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਲਈ ਇੱਥੋਂ ਨਵੇਂ ਉਮੀਦਵਾਰ ਦੀ ਭਾਲ਼ ਕੀਤੀ ਜਾ ਰਹੀ ਸੀ ਜੋ ਕਿ ਲਗਭਗ ਖ਼ਤਮ ਹੁੰਦੀ ਜਾਪ ਰਹੀ ਹੈ। ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਪਰ ਬੀਤੇ ਕੱਲ੍ਹ ਉਹਨਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਸੀ। ਪਰ ਅੱਜ ਟੀਨੂੰ ਆਪਣੇ ਸਮਰਥਕਾਂ ਸਮੇਤ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪਹੁੰਚੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਆਪ ਵਿੱਚ ਸ਼ਾਮਲ ਕੀਤਾ।
ਉਹਨਾਂ ਦਾ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਤੋਂ ਉਮੀਦਵਾਰ ਐਲਾਨਿਆ ਜਾਣਾ ਤੈਅ ਮੰਨਿਆ ਜਾ ਰਿਹਾ ਹੈ।