ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿੱਚ ਮਾਰਚ ਕਰਨ ਦੀ ਨਹੀਂ ਮਿਲੀ ਇਜ਼ਾਜ਼ਤ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਕਰਨਾ ਸੀ ਮਾਰਚ

ਦਿੱਲੀ,16 ਸਤੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਨੂੰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਸੀ । ਇਹ ਮਾਰਚ ਸੰਸਦ ਵਿੱਚ ਇਹਨਾਂ ਕਾਨੂੰਨਾਂ ਦੇ ਪਾਸ ਹੋਣ ਦੇ ਇੱਕ ਸਾਲ ਪੂਰਾ ਹੋਣ ਤੇ ਕੱਢਿਆ ਜਾਣਾ ਸੀ। ਦੱਸ ਦਈਏ ਕਿ ਦਿੱਲੀ ਪ੍ਰਸ਼ਾਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਜੇ ਤੱਕ ਮਾਰਚ ਕਰਨ ਦੀ ਇਜਾਜਤ ਨਹੀਂ ਮਿਲੀ ਹੈ।ਪਰ,ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਹਰ ਹਾਲਤ ਵਿੱਚ ਮਾਰਚ ਕਰਨਗੇ।























