• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

42 minutes ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

55 minutes ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

1 hour ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

2 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

2 hours ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

2 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

4 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

4 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ

May 9, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ

ਲੋਕ ਮਸਲਿਆਂ ਦੇ ਹੱਲ ਲਈ ਤੁਰੰਤ ਪੰਜਾਬ ਸਰਕਾਰ ਨੁੰ ਹਦਾਇਤ ਦੇਣ ਰਾਜਪਾਲ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 9 ਮਈ (ਵਿਸ਼ਵ ਵਾਰਤਾ);-  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਂ ਮੰਗ ਪੱਤਰ ਦਿੱਤੇ। ਇਹਨਾਂ ਮੰਗ ਪੱਤਰਾਂ ਵਿਚ ਪੰਜਾਬ ਦੇ ਲੋਕਾਂ ਨੁੰ ਦਰਪੇਸ਼ ਭੱਖ ਮਸਲਿਆਂ ਦੀ ਜਾਣਕਾਰੀ ਰਾਜਪਾਲ ਨੁੰ ਦਿੱਤੀ ਗਈ ਤੇ ਰਾਜਪਾਲ ਨੂੰ ਅਪੀਲ ਕੀਤੀ ਗਈ ਕਿ ਉਹ ਇਹਨਾਂ ਮਸਲਿਆਂ ਦੇ ਨਿਪਟਾਰੇ ਲਈ ਤੁਰੰਤ ਪੰਜਾਬ ਸਰਕਾਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।

ਜ਼ਿਲ੍ਹਾ ਹੈਡਕੁਆਰਟਰਾਂ ’ਤੇ ਪਾਰਟੀ ਲੀਡਰਸ਼ਿਪ ਦੀ ਅਗਵਾਈ ਹੇਠ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਇਹ ਮੰਗ ਪੱਤਰ ਆਪੋ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਮੰਗ ਪੱਤਰਾਂ ਵਿਚ ਪਾਰਟੀ ਨੇ ਬਿਜਲੀ ਸਮੱਸਿਆ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਲੇ ਸਮੁੱਚਾ ਪੰਜਾਬ ਬਿਜਲੀ ਸਪਲਾਈ ਦੇ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਪੰਜਾਬ ਦੇ ਸਾਰੇ ਵਰਗਾਂ ਜਿਹਨਾਂ ਵਿੱਚ ਕਿਸਾਨੀ, ਇੰਡਸਟਰੀ, ਦੁਕਾਨਦਾਰ, ਵਪਾਰੀ ਅਤੇ ਘਰੇਲੂ ਖਪਤਕਾਰ ਸ਼ਾਮਲ ਹਨ ਵੱਡੇ-ਵੱਡੇ ਬਿਜਲੀ ਕੱਟਾਂ ਕਾਰਨ ਤਰਾਹ-ਤਰਾਹ ਕਰ ਰਹੇ ਹਨ।

ਡਾ. ਚੀਮਾ ਨੇ ਕਿਹਾ ਕਿ ਪਹਿਲਾਂ ਪੰਜ ਸਾਲ ਕਾਂਗਰਸ ਪਾਰਟੀ ਦੀਆਂ ਮਾੜੀਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਨੂੰ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ। ਸੂਬੇ ਦੀ ਵਧਦੀ ਖਪਤ ਸਬੰਧੀ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਵਾਸਤੇ 5 ਸਾਲਾਂ ਦੇ ਰਾਜ ਵਿੱਚ ਕਾਂਗਰਸ ਨੇ ਇੱਕ ਵੀ ਯੂਨਿਟ ਬਿਜਲੀ ਪੈਦਾ ਕਰਨ ਦਾ ਉਪਰਾਲਾ ਨਹੀਂ ਕੀਤਾ ਜਦੋਂ ਕਿ ਸਪਲਾਈ ਦੀ ਮੰਗ 5 ਸਾਲਾਂ ਵਿੱਚ ਬਹੁਤ ਵਧ ਚੁੱਕੀ ਹੈ। ਉਹਨਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬੇਹੱਦ ਮਾੜੇ ਪ੍ਰਬੰਧ ਅਤੇ ਘਟੀਆ ਕਾਰਗੁਜਾਰੀ ਕਰਕੇ ਬਿਜਲੀ ਸੰਕਟ ਹੋਰ ਵੀ ਗੰਭੀਰ ਹੋ ਚੁੱਕਾ ਹੈ। ਉਹਨਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਝੋਨੇ ਦੀ ਲਵਾਈ ਦੇ ਸੀਜਨ ਨੂੰ ਦੇਖਦੇ ਹੋਏ ਅਤੇ ਬਾਕੀ ਵਰਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਸਖਤ ਤਾੜਨਾ ਕਰਦੇ ਹੋਏ ਬਿਜਲੀ ਸੰਕਟ ਦਾ ਤੂਰੰਤ ਹੱਲ ਕੱਢਣ ਦੀ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣ।

ਉਹਨਾਂ ਦੱਸਿਆ ਕਿ ਕਣਕ ਦਾ ਝਾੜ ਘੱਟ ਨਿਕਲਣ ’ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਪਾਰਟੀ ਨੇ ਕਿਹਾ ਹੈ ਕਿ ਸੂਬੇ ਵਿੱਚ ਕਣਕ ਦੇ ਝਾੜ ਵਿੱਚ ਵੱਡੀ ਕਮੀ ਆਈ ਹੈ ਜਿਸ ਕਾਰਨ ਕਿਸਾਨਾਂ ਨੂੰ ਬਹੁਤ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਇਹ ਕੁਦਰਤੀ ਮਾਰ ਹੈ ਅਤੇ ਇਸ ਵਿੱਚ ਕਿਸਾਨ ਦੀ ਮੱਦਦ ਕਰਨਾ ਸਰਕਾਰ ਦਾ ਨੈਤਿਕ ਫਰਜ ਬਣਦਾ ਹੈ। ਉਹਨਾਂ ਕਿਹਾ ਕਿ ਹੈਰਾਨੀ ਹੈ ਕਿ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਇਸ ਨੂੰ ਅਜੇ ਤੱਕ ਕੂਦਰਤੀ ਆਫਤ ਘੋਸ਼ਿਤ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸਾਨਾਂ ਨੂੰ ਮੁਆਵਜੇ ਦੇ ਕੇਸ ਬਣਾ ਕੇ ਕੇਂਦਰ ਸਰਕਾਰ ਕੋਲ ਭੇਜਿਆ ਗਿਆ। ਇਹ ਸੂਬਾ ਸਰਕਾਰ ਦੀ ਘੋਰ ਅਣਗਹਿਲੀ ਹੈ ਜਿਸਦਾ ਖਮਿਆਜਾ ਪੰਜਾਬ ਭਰ ਦੇ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਪੀੜ੍ਹਤ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਵਿੰਟਲ ਮੁਆਵਜ਼ਾ ਤੁਰੰਤ ਮਿਲਣਾ ਚਾਹੀਦਾ ਹੈ।

ਡਾ. ਚੀਮਾ ਨੇ ਦੰਸਿਆ ਕਿ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਾਰੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਹੈ ਕਿ ਜਿਸ ਦਿਨ ਦੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਦਿਨ ਤੋਂ ਲੈ ਕੇ ਅੱਜ ਤੱਕ ਸਾਰੇ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬੇਹੱਦ ਨਿਘਰ ਚੁੱਕੀ ਹੈ। ਹਰ ਰੋਜ ਕਤਲ, ਲੁੱਟਾਂ-ਖੋਹਾਂ, ਡਾਕੇ ਲਗਾਤਾਰ ਵਾਪਰ ਰਹੇ ਹਨ। ਪਰ ਸੂਬਾ ਸਰਕਾਰ ਕੰਟਰੋਲ ਕਰਨ ਵਾਸਤੇ ਬੇਵੱਸ ਨਜ਼ਰ ਆ ਰਹੀ ਹੈ। ਨਿੱਤ ਦਿਨ ‘ਡਰੋਨ’ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦਾ ਆਉਣਾ ਸੁੂਬੇ ਦੇ ਅਮਨ-ਕਾਨੂੰਨ ਵਾਸਤੇ ਕਿਸੇ ਵੱਡੇ ਖਤਰੇ ਦੀ ਘੰਟੀ ਵਜਾ ਰਿਹਾ ਹੈ। ਪਰ ਸੂਬਾ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਦੀ ਥਾਂ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਤਰੀਕੇ ਵਰਤ ਕੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਬਦਲਾਲਊ ਕਾਰਵਾਈਆਂ ਵਿੱਚ ਵਿਅਸਤ ਹੈ। ਉਹਨਾਂ ਅਪੀਲ ਕੀਤੀ ਸੂਬਾ ਸਰਕਾਰ ਨੂੰ ਅਮਨ ਅਤੇ ਕਾਨੂੰਨ ਦਾ ਰਾਜ ਸੂਬੇ ਵਿੱਚ ਕਾਇਮ ਕਰਨ ਲਈ ਸਖਤ ਤਾੜਨਾ ਕੀਤੀ ਜਾਣੀ ਚਾਹੀਦੀ ਹੈ ਤੇ ਅਤੇ ਪੰਜਾਬ ਦੇ ਗ੍ਰਹਿ ਮੰਤਰੀ ਤੋਂ ਅਮਨ ਅਤੇ ਕਾਨੂੰਨ ਦੀ ਸਥਿਤੀ ਉਪਰ ਰਿਪੋਰਟ ਤਲਬ ਕੀਤੀ ਜਾਣੀ ਚਾਹੀਦੀ ਹੈ। ਅਕਾਲੀ ਆਗੂ ਨੇ ਦੱਸਿਆ ਕਿ ਪਾਰਟੀ ਨੇ ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੁੰ ਵੇਖਦਿਆਂ ਮੰਗ ਕੀਤੀ ਹੈ ਕਿ ਹੈ ਕਿ ਸੂਬਾ ਸਰਕਾਰ ਤੁਰੰਤ ਆਪਣੇ ਟੈਕਸਾਂ ਵਿੱਚ ਵੱਡੀ ਕਟੌਤੀ ਕਰੇ ਅਤੇ ਨਾਲ ਹੀ ਕੇਂਦਰ ਸਰਕਾਰ ਨੂੰ ਵੀ ਆਪਣੇ ਟੈਕਸ ਘੱਟ ਕਰਨ ਲਈ ਦਬਾਅ ਪਾਵੇ ਤਾਂ ਜੋ ਲੋਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ।

ਪੰਜਾਬ ਵੱਲੋਂ ਦਿੱਲੀ ਸੂਬੇ ਦੀ ਸਰਕਾਰ ਨਾਲ ਕੀਤੇ ਗੈਰ-ਕਾਨੂੰਨੀ ਅਤੇ ਗੈਰ- ਸੰਵਿਧਾਨਿਕ ਸਮਝੌਤੇ ਦੀ ਗੱਲ ਕਰਦਿਆਂ ਪਾਰਟੀ ਨੇ ਮੰਗ ਕੀਤੀ ਕਿ ਇਸ ਸਮਝੌਤੇ ਕਾਰਨ ਸਮੂਹ ਪੰਜਾਬੀ ਬੇਹੱਦ ਚਿੰਤਤ ਅਤੇ ਮਾਯੂਸ ਹਨ। ਲੋਕੀਂ ਅਜਿਹਾ ਮਹਿਸੂਸ ਕਰ ਰਹੇ ਹਨ ਕਿ ਜਿਥੇ ਇਹ ਸਮਝੌਤਾ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਹੈ ਉਥੇ ਇਹ ਗੈਰਤਮੰਦ ਪੰਜਾਬੀਆਂ ਦੇ ਸਵੈ-ਮਾਣ ਨੂੰ ਵੀ ਭਾਰੀ ਚੋਟ ਪਹੁੰਚਾਉਂਦਾ ਹੈ।
ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬਿਆਂ ਦੇ ਵੱਧ ਅਧਿਕਾਰਾਂ ਵਾਸਤੇ ਬਹੁਤ ਵੱਡੇ ਸੰਘਰਸ਼ ਕੀਤੇ ਹਨ ਅਤੇ ਬਹੁਤ ਵੱਡੀਆਂ ਕੁਰਬਾਨੀਆਂ ਵੀ ਕੀਤੀਆਂ ਹਨ ਅਤੇ ਹਮੇਸ਼ਾੇ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਵਕਾਲਤ ਕੀਤੀ ਹੈ।

ਉਹਨਾਂ ਕਿਹਾ ਕਿ ਇਹ ਪਹਿਲੀ ਵਾਰੀ ਹੋਇਆ ਹੈ ਕਿ ਇੱਕ ਸੂਬੇ ਦੀ ਸਰਕਾਰ ਨੇ ਪੰਜਾਬ ਦੀ ਚੁਣੀ ਹੋਈ ਸਰਕਾਰ ਦੇ ਹੱਥੋਂ ਅਜ਼ਾਦ ਅਤੇ ਨਿਰਪੱਖ ਫੈਸਲੇ ਲੈਣ ਦੀ ਤਾਕਤ ਨੂੰ ਖੋਹ ਕੇ ਅਸਿੱਧੇ ਤਰੀਕੇ ਨਾਲ ਕੰਟਰੋਲ ਆਪਣੇ ਹੱਥ ਵਿੱਚ ਲੈ ਲਿਆ ਗਿਆ ਹੈ ਜਿਸ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾ ਸਕਦਾ। ਇਸ ਸਮਝੋਤੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਹੱਥ ਵੱਢ ਕੇ ਆਪਣੇ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੇ ਹੱਥ ਫੜਾ ਦਿੱਤੇ ਹਨ। ਇਸ ਸਮਝੋਤੇ ਤਹਿਤ ਹੁਣ ਸ਼੍ਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਗੈਰ- ਸੰਵਿਧਾਨਕ ਤਰੀਕੇ ਨਾਲ ਖੁੱਲਕੇ ਪੰਜਾਬ ਦੇ ਸਾਰੇ ਵਿਭਾਗਾਂ ਦੀ ਕਾਰਜਸ਼ੈਲੀ ਵਿੱਚ ਸਿੱਧਾ ਦਖਲ ਦਿੱਤਾ ਜਾ ਸਕੇਗਾ। ਇੱਥੋਂ ਤੱਕ ਕਿ ਪੰਜਾਬ ਦੇ ਮੰਤਰੀਆਂ ਅਤੇ ਅਫਸਰਸ਼ਾਹੀ ਨੂੰ ਦਿੱਲੀ ਬੁਲਾਉਣ, ਦਿੱਲੀ ਦੇ ਮੰਤਰੀਆਂ ਅਤੇ ਅਫਸਰਾਂ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਆਉਣ ਜਾਣ ਦੀ ਖੁੱਲੀ ਛੁੱਟੀ ਵੀ ਦੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਨਾਲ ਸੂਬੇ ਦੇ ਮੁੱਖ ਮੰਤਰੀ ਅਤੇ ਮੰਤਰੀ ਸਹਿਬਾਨ ਵੱਲੋਂ ਸੰਵਿਧਾਨ ਦੀ ਚੁੱਕੀ ਗਈ ਸੌਂਹ ਜਿਸ ਅਨੁਸਾਰ ਸੰਵਿਧਾਨ ਦੇ ਦਾਇਰੇ ਵਿੱਚ ਰਹਿੰਦਿਆਂ ਹੋਇਆਂ ਮੁੱਖ ਮੰਤਰੀ ਅਤੇ ਮੰਤਰੀ ਸਹਿਬਾਨ ਨੇ ਸਾਰੇ ਸਰਕਾਰੀ ਭੇਦ ਗੁਪਤ ਰੱਖਣੇ ਹੁੰਦੇ ਹਨ, ਦੀ ਵੀ ਘੋਰ ਉਲੰਘਣਾ ਹੋਵੇਗੀ।

ਉਹਨਾਂ ਕਿਹਾ ਕਿ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਉਹਨਾਂ ਦੇ ਹੱਕਾਂ ਉਪਰ ਵੱਜ ਰਹੇ ਇਸ ਡਾਕੇ ਨੂੰ ਰੋਕਣ ਲਈ ਬਤੌਰ ਰਾਜਪਾਲ ਉਹ ਇਹ ਸਮਝੌਤਾ ਤੁਰੰਤ ਰੱਦ ਕਰਨ ਅਤੇ ਅਤੇ ਅੱਗੇ ਤੋਂ ਸੂਬੇ ਦੀ ਸਰਕਾਰ ਨੂੰ ਅਜਿਹੇ ਕੰਮ ਨਾ ਕਰਨ ਲਈ ਸਖਤੀ ਨਾਲ ਤਾੜਨਾ ਕਰਨ।

ਡਾ. ਚੀਮਾ ਨੇ ਇਹ ਵੀ ਕਿਹਾ ਕਿ ਅੱਜ ਅਸੀਂ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਤੇ ਜੇਕਰ ਸਰਕਾਰ ਨੇ ਲੋਕ ਮਸਲੇ ਹੱਲ ਨਾ ਕੀਤੇ ਤਾਂ ਫਿਰ ਅਗਲੀ ਰਣਨੀਤੀ ਉਲੀਕੀ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 days ago
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 