• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਨੂੰ ਕੀਤਾ ਸਵਾਲ

ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਨੂੰ ਕੀਤਾ ਸਵਾਲ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

29 minutes ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

34 minutes ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

38 minutes ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

1 hour ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

2 hours ago
Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

3 hours ago
Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

4 hours ago
Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

5 hours ago
UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

5 hours ago
Hindi News
English News
Friday, July 17, 2026
No Result
View All Result
40 °c
Chandigarh
35 ° Sat
35 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਨੂੰ ਕੀਤਾ ਸਵਾਲ

June 14, 2020
in ਸਿਆਸੀ, ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਨੂੰ ਕੀਤਾ ਸਵਾਲ

ਚੰਡੀਗੜ•, 12 ਜੂਨ (ਵਿਸ਼ਵ ਵਾਰਤਾ )-  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਕਨਵੀਨਰ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਉਹਨਾਂ ਨੇ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੋਰੋਨਾ ਸੰਕਟ ਨੂੰ ਗਲਤ ਤਰੀਕੇ ਨਜਿੱਠਣ ਖਿਲਾਫ ਇਕ ਸ਼ਬਦ ਵੀ ਕਿਉਂ ਨਹੀਂ ਬੋਲਿਆ ਤੇ ਪਾਰਟੀ ਨੇ ਉਹਨਾਂ ‘ਤੇ ਦਿੱਲੀ ਸਰਕਾਰ ਵੱਲੋਂ ਅੰਕੜਿਆਂ ਦਾ ਹੇਰ ਫੇਰ ਕਰਨ ਤੇ ਅਸਫਲਤਾਵਾਂ ‘ਤੇ ਪਰਦਾ ਪਾਉਣ ਦੀ ਸਾਜ਼ਿਸ਼ ਵਿਚ ਭਾਈਵਾਲ ਹੋਣ ਦਾ ਦੋਸ਼ ਲਾਇਆ।

ਅਕਾਲੀ ਦਲ ਨੇ ਆਪ ਦੇ ਪੰਜਾਬ ਕਨਵੀਨਰ ਨੂੰ ਉਹਨਾਂ ਨੂੰ ਆਪਣੀ ਆਵਾਜ਼ ਬੁਲੰਦ ਕਰ ਕੇ ਦਿੱਲੀ ਸਰਕਾਰ ਨੂੰ ਦਰੁਸਤੀ ਭਰੇ ਕਦਮ ਚੁੱਕਣ ਲਈ ਮਜਬੂਰ ਕਰਨ ਜਾਂ ਫਿਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਵੀ ਆਖਿਆ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਮਈ ਮਹੀਨੇ ਦੇ ਸ਼ੁਰੂ ਵਿਚ ਹੀ ਕੋਰੋਨਾ ਪੀੜਤਾਂ ਤੇ ਇਸ ਨਾਲ ਮੌਤਾਂ ਬਾਰੇ ਅੰਕੜਿਆਂ ਬਾਰੇ ਹੇਰ ਫੇਰ ਕਰਨਾ ਸ਼ੁਰੂ ਕਰ ਦਿੱਤਾ ਸੀ। ਕੋਰੋਨਾ ਨਾਲ ਹੋਈਆਂ ਮੌਤਾਂ ਦਾ ਸ਼ਮਸ਼ਾਨ ਘਾਟ ਤੇ ਕਬਰਿਸਤਾਨ ਅਤੇ ਦਿੱਲੀ ਸਰਕਾਰ ਦੇ ਸਰਕਾਰੀ ਅੰਕੜੇ ਇਸ ਮਾਮਲੇ ਵਿਚ ਮੇਲ ਨਹੀਂ ਖਾ ਰਹੇ। ਇਹ ਉਹ ਸਮਾਂ ਸੀ ਜਦੋਂ ਭਗਵੰਤ ਮਾਨ ਕੇਜਰੀਵਾਲ ਦੀ ਕਠਪੁਤਲੀ ਵਾਂਗ ਵਿਹਾਰ ਕਰ ਰਹੇ ਸਨ ਤੇ ਦਿੱਲੀ ਮਾਡਲ ਦੀ ਗੱਲ ਕਰ ਕੇ ਤੇ ਇਸ ਮਾਡਲ ਵੱਲੋਂ ਕੋਰੋਨਾ ਦੇ ਦਿੱਲੀ ਵਿਚ ਪਸਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿਚ ਸਫਲ ਰਹਿਣ ਦੀਆਂ ਗੱਲਾਂ ਕਰ ਕੇ ਕੇਜਰੀਵਾਲ ਦੀ ਅਸਿੱਧੇ ਤਰੀਕੇ ਮਦਦ ਕਰ ਰਹੇ ਸਨ। ਉਹਨਾਂ ਕਿਹਾ ਕਿ ਹੁਣ ਅਸੀਂ ਜਾਣਦੇ ਹਾਂ ਕਿ ਇਹ ਦਾਅਵੇ ਜਾਣ ਬੁੱਝ ਕੇ ਲੋਕਾਂ ਨੂੰ ਮੂਰਖ ਬਣਾਉਣ ਲਈ ਬੋਲੇ ਗਏ ਝੂਠ ਸਨ ਜਦਕਿ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਵਿਚ ਕੋਰੋਨਾ ਮਰੀਜ਼ਾਂ ਨਾਲ ਪਸ਼ੂਆਂ ਨਾਲ ਵੀ ਮਾੜਾ ਵਿਵਹਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਸਿਹਤ ਸੰਭਾਲ ਮਾਡਲ ਦੀ ਮੀਡੀਆ ਤੇ ਆਮ ਲੋਕਾਂ ਵੱਲੋਂ ਅਸਲੀਅਤ ਬੇਨਕਾਬ ਕਰਨ ਦੇ ਬਾਵਜੂਦ ਮਾਨ ਹਾਲੇ ਵੀ ਕੇਜਰੀਵਾਲ ਦੀਆਂ ਅਸਫਲਤਾਵਾਂ ‘ਤੇ ਪਰਦਾ ਪਾਉਣ ਲਈ ਬਲੀ ਦੇ ਕਬਰੇ ਲੱਭ ਰਹੇ ਹਨ।

ਡਾ. ਚੀਮਾ ਨੇ ਕਿਹਾ ਕਿ ਲਾਕ ਡਾਊਨ ਦਾ ਅਸਲ ਮਨੋਰਥ ਕੋਰੋਨਾ ਮਰੀਜ਼ਾਂ ਦੀ ਸੰਭਾਲ ਲਈ ਲੋੜੀਂਦਾ ਮੈਡੀਕਲ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ। ਉਹਨਾਂ ਕਿਹਾ ਕਿ ਦਿੱਲੀ ਸਰਕਾਰ ਨੇ ਆਪਣੇ ਹਸਪਤਾਲਾਂ ਵਿਚ ਬੁਨਿਆਦੀ ਢਾਚੇ ਵਿਚ ਸੁਧਾਰ ਨਹੀਂ ਕੀਤਾ ਤੇ ਨਾ ਹੀ ਕੋਰੋਨਾ ਮਰੀਜ਼ਾਂ ਦਾ ਸਹੀ ਢੰਗ ਨਾਲ ਇਲਾਜ ਕੀਤਾ। ਉਹਨਾਂ ਕਿਹਾ ਕਿ ਹੁਣ ਇਹ ਪ੍ਰਾਈਵੇਟ ਹਸਪਤਾਲਾਂ ਵਿਚ ਬਲੀ ਦੇ ਬਕਰੇ ਲੱਭ ਰਹੀ ਹੈ ਭਾਵੇਂ ਕਿ ਪ੍ਰਾਈਵੇਟ ਹਸਪਤਾਲਾਂ ਵੱਲੋਂ ਮਰੀਜ਼ਾਂ ਨੂੰ ਵਾਪਸ ਭੇਜਣ ਜਾਂ ਉਹਨਾਂ ਤੋਂ ਵੱਧ ਫੀਸਾਂ ਵਸੂਲਣ ਲਈ ਦਿੱਲੀ ਸਰਕਾਰ ਹੀ ਜ਼ਿੰਮੇਵਾਰ ਹੈ।

ਅਕਾਲੀ ਦਲ ਆਗੂ ਨੇ ਭਗਵੰਤ ਮਾਨ ਨੂੰ ਇਹ ਵੀ ਆਖਿਆ ਕਿ ਉਹ ਇਹ ਵੀ ਸਪਸ਼ਟੀਕਰਨ ਦੇਣ ਕਿ ਉਹਨਾਂ ਨੇ ਦਿੱਲੀ ਸਰਕਾਰ ਵੱਲੋਂ ਦਿੱਲੀ ਵਿਚ ਬਾਹਰਲਿਆਂ ਦਾ ਇਲਾਜ ਨਾ ਕੀਤੇ ਜਾਣ ਦੇ ਜਾਰੀ ਕੀਤੇ ਹੁਕਮ ਦੀ ਨਿਖੇਧੀ ਕਿਉਂ ਨਹੀਂ ਕੀਤੀ ? ਉਹਨਾਂ ਕਿਹਾ ਕਿ ਇਹ ਕਦਮ ਪੰਜਾਬ ਵਿਰੋਧੀ ਸੀ ਤੇ ਦਿੱਲੀ ਵਿਚਲੇ ਪੰਜਾਬੀਆਂ ਨੂੰ ਇਲਾਜ ਤੋਂ ਇਨਕਾਰ ਕਰ ਦਿੱਤਾ ਜਾਂਦਾ ਜੇਕਰ ਉਪ ਰਾਜਪਾਲ ਇਸ ਫੈਸਲੇ ਨੂੰ ਨਾ ਪਲਟਦੇ। ਉਹਨਾਂ ਕਿਹਾ ਕਿ ਜਿਥੇ ਇਸ ਨਾਲ ਮਾਨ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਹੋਇਆ ਹੈ, ਉਥੇ ਹੀ ਇਹ ਵੀ ਸਾਬਤ ਹੋਇਆ ਹੈ ਕਿ ਉਹ ਦਿੱਲੀ ਦੀ ਆਪ ਲੀਡਰਸ਼ਿਪ ਦੇ ਹੱਥਾਂ ਵਿਚ ਕੇਵਲ ਕਠਪੁਤਲੀ ਹਨ।

ਡਾ. ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਆਪ ਆਗੂਆਂ ਵਿਚ ਮਾੜੀ ਮੋਟੀ ਵੀ ਮਨੁੱਖਤਾ ਬਚੀ ਹੈ ਤਾਂ ਉਹਨਾਂ ਨੂੰ ਦਿੱਲੀ ਵਿਚ ਕੋਰੋਨਾ ਦੀ ਘੱਟ ਟੈਸਟਿੰਗ ਖਿਲਾਫ ਬੋਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਫਰੰਟ ਲਾਈਨ ਵਰਕਰਾਂ ਤੇ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿਚ ਆਏ ਲੱਛਣਾਂ ਵਾਲੇ ਮਰੀਜ਼ਾਂ ਦੇ ਟੈਸਟ ਕੀਤੇ ਜਾਣ ਤੋਂ ਇਨਕਾਰ ਕੀਤਾ ਜਾ ਿਰਹਾ ਹੈ। ਉਹਨਾਂ ਕਿਹਾ ਕਿ ਮਹਾਂਮਾਰੀ ਦੇ ਪੀੜਤਾਂ ਨੂੰ ਸਨਮਾਨਯੋਗ ਮੌਤ ਤੋਂ ਵੀ ਜਵਾਬ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਆਪ ਆਗੂਆਂ ਵਿਚ ਜੇਕਰ ਕੋਈ ਜ਼ਮੀਰ ਬਚਿਆ ਹੈ ਤਾਂ ਉਹਨਾਂ ਨੂੰ ਅਰਵਿੰਦ ਕੇਜਰੀਵਾਲ ਨੂੰ ਆਖਣਾ ਚਾਹੀਦਾ ਹੈ ਕਿ ਉਹ ਆਪਣਾ ਪਬਲੀਸਿਟੀ ਬਜਟ ਘੱਟ ਕਰਨ ਤੇ ਇਹੀ ਪੈਸਾ ਸਿਹਤ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਖਰਚ ਕਰਨ ਨਾ ਕਿ ਸਸਤੀ ਸ਼ੌਹਰਤ ਹਾਸਲ ਕਰਨ ਲਈ ਖਰਚ ਕਰਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

by Ranjit Singh
July 17, 2026
0

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ - ਅਦਾਲਤ ਨੇ ਸੁਰੱਖਿਆ ਬਹਾਲ ਕਰਨ ਤੋਂ...

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 17, 2026
0

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਰਾਜਪਾਲ ਕਟਾਰੀਆ ਨੇ ਕੀਤਾ ਨਿੱਘਾ ਸਵਾਗਤ ਸਿਹਤ, ਸਿੱਖਿਆ ਤੇ ਸੜਕੀ ਨੈੱਟਵਰਕ ਨਾਲ ਜੁੜੇ ਕਈ...

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

by Ranjit Singh
July 17, 2026
0

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

by Navjot
4 weeks ago
0

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ   ਚੰਡੀਗੜ੍ਹ, 22 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 