• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਬਜਟ ਸੈਸ਼ਨ ਵਧਾ ਕੇ 21 ਰੋਜ਼ਾ ਕਰਨ ਲਈ ਆਖਿਆ

ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਬਜਟ ਸੈਸ਼ਨ ਵਧਾ ਕੇ 21 ਰੋਜ਼ਾ ਕਰਨ ਲਈ ਆਖਿਆ

8 years ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

24 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਬਜਟ ਸੈਸ਼ਨ ਵਧਾ ਕੇ 21 ਰੋਜ਼ਾ ਕਰਨ ਲਈ ਆਖਿਆ

February 11, 2019
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਬਜਟ ਸੈਸ਼ਨ ਵਧਾ ਕੇ 21 ਰੋਜ਼ਾ ਕਰਨ ਲਈ ਆਖਿਆ

ਚੰਡੀਗੜ, 11 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਬਜਟ ਸੈਸ਼ਨ ਵਧਾ ਕੇ ਤਿੰਨ ਹਫ਼ਤੇ ਦਾ ਕਰਨ ਲਈ ਆਖਿਆ ਹੈ ਤਾਂ ਕਿ ਸੂਬੇ ਦੇ ਸਾਰੇ ਭਖਦੇ ਮਸਲਿਆਂ ਜਿਵੇਂ ਕਿਸਾਨ ਖੁਦਕੁਸ਼ੀਆਂ ਵਿਚ ਹੋਏ ਚਿੰਤਾਜਨਕ ਵਾਧੇ, ਘਰ ਘਰ ਰੁਜ਼ਗਾਰ ਯੋਜਨਾ ਲਾਗੂ ਨਾ ਹੋਣਾ, ਦਲਿਤਾਂ ਵਿਰੁੱਧ ਵਿਤਕਰੇ, ਮਹਿਲਾ ਅਧਿਆਪਕਾਂ ਦੀ ਕੁੱਟਮਾਰ, ਸਰਕਾਰੀ ਕਰਮਚਾਰੀਆਂ ਦੀਆਂ ਡੀਏ ਦੀਆਂ ਕਿਸ਼ਤਾਂ ਜਾਰੀ ਨਾ ਕਰਨਾ ਅਤੇ ਵਧੇ ਹੋਏ ਟੈਕਸਾਂ ਕਰਕੇ ਆਮ ਆਦਮੀ ਉੱਤੇ ਪਏ ਬੋਝ ਆਦਿ ਉੱਤੇ ਵਿਸਥਾਰ ਵਿਚ ਚਰਚਾ ਕੀਤੀ ਜਾ ਸਕੇ।
ਸਾਬਕਾ ਮੰਤਰੀਆਂ ਸਰਦਾਰ ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਸੰਸਦੀ ਸਕੱਤਰ ਐਨ ਕੇ ਸ਼ਰਮਾ ਦੀ ਅਗਵਾਈ ਵਿਚ ਅਕਾਲੀ ਦਲ ਦਾ ਇਕ ਵਫ਼ਦ ਇਸ ਸੰਬੰਧੀ ਅੱਜ ਸਪੀਕਰ ਨੂੰ ਮਿਲਿਆ ਅਤੇ 7 ਰੋਜ਼ਾ ਬਜਟ ਸੈਸ਼ਨ ਨੂੰ ਵਧਾ ਕੇ 21 ਰੋਜ਼ਾ ਬਜਟ ਸੈਸ਼ਨ ਕਰਨ ਵਾਸਤੇ ਇੱਕ ਚਿੱਠੀ ਸੌਂਪੀ। ਵਫ਼ਦ ਨੇ ਸਪੀਕਰ ਨੂੰ ਬੇਨਤੀ ਕੀਤੀ ਕਿ ਕਾਂਗਰਸ ਪਾਰਟੀ ਆਮ ਆਦਮੀ ਦੀਆਂ ਉਮੀਦਾਂ ਉੱਤੇ ਖਰੀ ਨਹੀਂ ਉੱਤਰੀ, ਇਸ ਲਈ ਸਾਰੇ ਜਨਤਕ ਮੁੱਦਿਆਂ ਨੂੰ ਆ ਰਹੇ ਬਜਟ ਸੈਸ਼ਨ ਵਿਚ ਉਠਾਉਣ ਦੀ ਆਗਿਆ ਦਿੱਤੀ ਜਾਵੇ।
ਇਸ ਮੀਟਿੰਗ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਦਾ ਅੰਕੜਾ 800 ਤਕ ਪਹੁੰਚ ਗਿਆ ਹੈ। ਇਸ ਮੁੱਦੇ ਉੱਤੇ ਚਰਚਾ ਹੋਣੀ ਚਾਹੀਦੀ ਹੈ, ਕਿਉਂਕਿ ਪੀੜਤ ਪਰਿਵਾਰਾਂ ਨੂੰ ਵਾਅਦੇ ਮੁਤਾਬਿਕ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੂਰੇ ਰਾਜ ਦੇ ਕਿਸਾਨ ਕਾਂਗਰਸ ਪਾਰਟੀ ਵੱਲੋ ਠੱਗੇ ਮਹਿਸੂਸ ਕਰ ਰਹੇ ਹਨ, ਕਿਉਂਕਿ ਕਾਂਗਰਸ ਪਾਰਟੀ ਨੇ ਆਪਣੇ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕਰਜ਼ਾ ਮੁਆਫੀ ਬਾਰੇ ਗੁੰਮਰਾਹਕੁਨ ਅੰਕੜੇ ਜਾਰੀ ਕੀਤੇ ਜਾ ਰਹੇ ਹਨ। ਜੇਕਰ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਹੋ ਰਿਹਾ ਹੁੰਦਾ ਤਾਂ ਖੁਦਕੁਸ਼ੀਆਂ ਰੁਕ ਜਾਣੀਆਂ ਸਨ, ਵਧਣੀਆਂ ਨਹੀਂ ਸਨ। ਉਹਨਾਂ ਕਿਹਾ ਕਿ ਕਾਂਗਰਸ ਵੱਲੋਂ ਕਰਜ਼ਾ ਮੁਆਫੀ ਸਕੀਮ ਦੇ ਮੁੱਖ ਚਿਹਰਾ ਬੁੱਧ ਸਿੰਘ ਨਾਲ ਸਰਕਾਰ ਵੱਲੋਂ ਵਿਸ਼ਵਾਸ਼ਘਾਤ ਕੀਤਾ ਗਿਆ ਹੈ।
ਅਕਾਲੀ ਦਲ ਦੇ ਵਫ਼ਦ ਨੇ ਕੱਲ• ਪਟਿਆਲਾ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਅਧਿਆਪਕਾਂ ਖ਼ਿਲਾਫ ਕੀਤੀ ਗਈ ਹਿੰਸਾ ਬਾਰੇ ਵੀ ਹੰਗਾਮੀ ਚਰਚਾ ਕਰਨ ਦੀ ਮੰਗ ਕੀਤੀ। ਸਰਦਾਰ ਮਜੀਠੀਆ ਨੇ ਇਸ ਹਿੰਸਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ ਤੁਰੰਤ ਅਪਰਾਧਿਕ ਮਾਮਲੇ ਦਰਜ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿਸੇ ਵੀ ਚੁਣੀ ਹੋਈ ਸਰਕਾਰ ਨੇ ਅਧਿਆਪਕਾਂ ਨਾਲ ਅਜਿਹਾ ਵਿਵਹਾਰ ਨਹੀਂ ਸੀ ਕਰਨਾ, ਜਿਹਨਾਂ ਉੱਤੇ ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਦਾ ਭਵਿੱਖ ਤਰਾਸ਼ਣ ਦੀ ਜ਼ਿੰਮੇਵਾਰੀ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਨੌਜਵਾਨ ਜਾਣਨਾ ਚਾਹੁੰਦੇ ਹਨ ਕਿ ਕਾਂਗਰਸ ਸਰਕਾਰ ਉਹਨਾਂ ਨਾਲ ਕੀਤਾ ‘ਘਰ ਘਰ ਨੌਕਰੀ’ ਦਾ ਵਾਅਦਾ ਕਿਉਂ ਪੂਰਾ ਨਹੀਂ ਕਰ ਰਹੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਅਤੇ ਮੁਫਤ ਸਮਾਰਟ ਫੋਨ  ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਦਲਿਤਾਂ ਨੂੰ ਵੀ ਸਮਾਜ ਭਲਾਈ ਸਕੀੰਮਾਂ ਦੇ ਲਾਭ ਨਹੀਂ ਦਿੱਤੇ ਜਾ ਰਹੇ ਹਨ।
ਸਰਦਾਰ ਮਜੀਠੀਆ ਨੇ ਕਿਹਾ ਕਿ ਨਗਰ ਨਿਗਮ ਅਤੇ ਪੰਚਾਇਤ ਚੋਣਾਂ ਦੌਰਾਨ ਆਮ ਆਦਮੀ ਉੱਤੇ ਹੋਏ ਅੱਤਿਆਚਾਰਾਂ ਅਤੇ ਧੱਕੇਸ਼ਾਹੀਆਂ ਬਾਰੇ ਵੀ ਵਿਸਥਾਰ ਵਿਚ ਚਰਚਾ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਦੁਆਰਾ ਰੇਤ ਅਤੇ ਸ਼ਰਾਬ ਮਾਫੀਆ ਰਾਹੀਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਅਤੇ ਅਮਨ ਤੇ ਕਾਨੂੰਨ ਦੀ ਹਾਲਤ ਬਦਤਰ ਹੋਣ ਕਰਕੇ ਵੱਡੇ ਪੱਧਰ ਤੇ ਹੋ ਰਹੀਆਂ ਡਕੈਤੀਆਂ, ਲੁੱਟਾਂ-ਖੋਹਾਂ ਅਤੇ ਮਿਥ ਕੇ ਕੀਤੇ ਜਾ ਰਹੇ ਕਤਲਾਂ ਬਾਰੇ ਵੀ ਸਦਨ ਵਿਚ ਚਰਚਾ ਕਰਨ ਦੀ ਲੋੜ ਹੈ।
ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ  ਕਿ ਕਿਸ ਤਰ•ਾਂ ਕਾਂਗਰਸ ਸਰਕਾਰ ਨੇ ਡੀਏ ਦੀ ਇਕ ਕਿਸ਼ਤ ਨੂੰ ਪ੍ਰਵਾਨਗੀ ਦੇਣ ਦਾ ਐਲਾਨ ਕਰਕੇ ਸਰਕਾਰੀ ਕਰਮਚਾਰੀਆਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਹੜੀ ਕਿ ਪਹਿਲਾਂ ਹੀ ਬਕਾਇਆ ਸੀ। ਜਦਕਿ ਇਸ ਨੇ ਕਰਮਚਾਰੀਆਂ ਦੀਆਂ ਡੀਏ ਦੀਆਂ ਚਾਰ ਕਿਸ਼ਤਾਂ ਦੇ 4 ਹਜ਼ਾਰ ਕਰੋੜ ਰੁਪਏ ਦੇ ਬਕਾਏ ਬਾਰੇ ਚੁੱਪ ਧਾਰ ਰੱਖੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਉੱਤੇ ਬੇਲੋੜੇ ਟੈਕਸ ਥੋਪ ਕੇ ਵਾਧੂ ਬੋਝ ਪਾਇਆ ਜਾ ਰਿਹਾ ਹੈ, ਜਿਸ ਤਰ•ਾਂ ਕਿ ਬਿਜਲੀ ਦਰਾਂ ਵਿਚ 20 ਤੋਂ 25 ਫੀਸਦੀ ਵਾਧਾ ਕਰ ਦਿਤਾ ਗਿਆ ਹੈ, ਪਾਣੀ ਦੇ ਬਿਲਾਂ ਅਤੇ ਸਟੈਂਪ ਡਿਊਟੀ ਨੂੰ ਵਧਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਉਦਯੋਗਪਤੀਆਂ ਨਾਲ ਵੀ ਵਿਸ਼ਵਾਸ਼ਘਾਤ ਕੀਤਾ ਹੈ। ਸਰਕਾਰ ਉਹਨਾਂ ਨਾਲ ਕੀਤਾ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਪੂਰਾ ਨਹੀਂ ਕਰ ਰਹੀ ਹੈ।
ਅਕਾਲੀ ਦਲ ਦੇ ਵਫ਼ਦ ਨੇ ਕਿਹਾ ਕਿ ਪੰਜਾਬ ਵਿਚ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ। ਸਿਹਤ ਅਤੇ ਸਿੱਖਿਆਂ ਸਹੂਲਤਾਂ ਦਾ ਬੁਰਾ ਹਾਲ ਹੈ। ਸਮਾਜ ਭਲਾਈ ਸਕੀਮ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਸਰਕਾਰ ਤਾਂ ਸਿਹਤ ਸੇਵਾਵਾਂ ਦਾ ਵੀ ਨਿੱਜੀਕਰਨ ਕਰਨ ਦਾ ਪ੍ਰਸਤਾਵ ਦੇ ਰਹੀ ਹੈ। ਵਫ਼ਦ ਨੇ ਕਿਹਾ ਕਿ ਕਿਸਾਨਾਂ ਨੂੰ ਫਸਲੀ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ ਹੈ। ਸੂਬੇ ਅੰਦਰ ਨਿਵੇਸ਼ ਸਿਫਰ ਤੇ ਪਹੁੰਚ ਗਿਆ ਹੈ, ਕਿਉਂਕਿ ਨਿਵੇਸ਼ਕਾਰਾਂ ਦਾ ਭਰੋਸਾ ਖਤਮ ਹੁੰਦਾ ਜਾ ਰਿਹਾ ਹੈ। ਵਫ਼ਦ ਨੇ ਕਿਹਾ ਕਿ ਇੱਥੋਂ ਤਕ ਕਿ ਆਮ ਨੌਜਵਾਨਾਂ ਦਾ ਵੀ ਸਰਕਾਰ ਵਿਚ ਕੋਈ ਭਰੋਸਾ ਨਹੀਂ ਰਿਹਾ ਹੈ ਅਤੇ ਉੁਹਨਾਂ ਨੇ ਸਰਕਾਰ ਵੱਲੋਂ ਲਾਏ ਜਾ ਰਹੇ ਅਖੌਤੀ ਨੌਕਰੀ ਮੇਲਿਆਂ ਵਿਚ ਜਾਣਾ ਵੀ ਛੱਡ ਦਿੱਤਾ ਹੈ ਅਤੇ ਇਹ ਨੌਕਰੀ ਮੇਲੇ ਇੱਕ ਵੱਡਾ ਘੁਟਾਲਾ ਸਾਬਿਤ ਹੋਏ ਹਨ। 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Most Popular

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
2 hours ago
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 