ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ
ਇੱਕ ਪਰਿਵਾਰ ਨੂੰ ਮਿਲੇਗੀ ਇੱਕ ਹੀ ਟਿਕਟ- ਸੁਖਬੀਰ ਬਾਦਲ
ਪੜ੍ਹੋ ਕੋਰ ਕਮੇਟੀ, ਸੰਸਦੀ ਬੋਰਡ ਅਤੇ ਪਾਰਟੀ ਦੀ ਪ੍ਰਧਾਨਗੀ ਨੂੰ ਲੈ ਕੇ ਕੀਤੇ ਹੋਰ ਕਿਹੜੇ ਐਲਾਨ
ਚੰਡੀਗੜ੍ਹ,2 ਸਤੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਪਾਰਟੀ ਵਿੱਚ ਵੱਡੇ ਪੱਧਰ ਤੇ ਬਦਲਾਅ ਕਰਨ ਦੀ ਗੱਲ ਆਖੀ ਹੈ। ਉਹਨਾਂ ਕਿਹਾ ਕਿ ਪਾਰਟੀ ਵਿੱਚ ਇੱਕ ਪਰਿਵਾਰ ਵਿੱਚੋਂ ਇਕ ਵਿਅਕਤੀ ਨੂੰ ਹੀ ਟਿਕਟ ਮਿਲੇਗੀ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਵਿੱਚ 35 ਸਾਲ ਤੋਂ ਘੱਟ ਉਮਰ ਦੇ ਆਗੂ ਸ਼ਾਮਿਲ ਹੋਣਗੇ ਅਤੇ 50 ਸਾਲ ਤੋਂ ਘੱਟ ਉਮਰ ਦੇ ਆਗੂਆਂ ਲਈ 50 ਫੀਸਦੀ ਸੀਟਾਂ ਰਾਖਵੀਆਂ ਹੋਣਗੀਆਂ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਵਿੱਚ ਵੀ ਨੌਜਵਾਨਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਪਾਰਟੀ ਪ੍ਰਧਾਨ ਬਾਰੇ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਕੋਈ ਵਿਅਕਤੀ ਲਗਾਤਾਰ 2 ਵਾਰ ਪ੍ਰਧਾਨ ਬਣ ਸਕਦਾ ਹੈ। ਸੁਖਬੀਰ ਬਾਦਲ ਨੇ ਨਾਲ ਹੀ ਕਿਹਾ ਕਿ ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਨੇ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਅਤੇ ਐਡਵਾਈਜ਼ਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ ਹੈ।