• Latest
  • Trending
ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਫਦ ਨੇ ਰਾਜਪਾਲ ਤੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਬਰਖ਼ਾਸਤਗੀ ਮੰਗੀ

ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਫਦ ਨੇ ਰਾਜਪਾਲ ਤੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਬਰਖ਼ਾਸਤਗੀ ਮੰਗੀ

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

29 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

56 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

59 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

60 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

1 hour ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

1 hour ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਫਦ ਨੇ ਰਾਜਪਾਲ ਤੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਬਰਖ਼ਾਸਤਗੀ ਮੰਗੀ

August 6, 2020
in ਪੰਜਾਬ
ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਫਦ ਨੇ ਰਾਜਪਾਲ ਤੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਬਰਖ਼ਾਸਤਗੀ ਮੰਗੀ

ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਫਦ ਨੇ ਰਾਜਪਾਲ ਤੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਬਰਖ਼ਾਸਤਗੀ ਮੰਗੀ

ਸੁਖਬੀਰ ਸਿੰਘ ਬਾਦਲ ਤੇ ਮਨੋਰੰਜਨ ਕਾਲੀਆ ਨੇ ਰਾਜਪਾਲ ਨੂੰ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਜਾਂ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਸਾਰੇ ਕਾਂਗਰਸੀਆਂ ਤੋਂ ਕੀਤੀ ਕਮਾਈ ਵਸੂਲਣ ਤੇ ਇਹਨਾਂ ਦੀਆਂ ਜਾਇਦਾਦਾਂ ਜ਼ਬਤ ਕੁਰਕ ਦੀ ਵੀ ਕੀਤੀ ਮੰਗ

ਵਫਦ ਨੇ ਪੀੜਤ ਪਰਿਵਾਰਾਂ ਵੱਲੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਸਮੇਤ ਜਿਹੜੇ ਕਾਂਗਰਸੀਆਂ ਦੇ ਨਾਂ ਲਏ, ਉਹਨਾਂ ਖਿਲਾਫ ਕਤਲ ਕੇਸ ਦਰਜ ਕਰਨ ਦੀ ਕੀਤੀ ਮੰਗ

ਚੰਡੀਗੜ•, 6 ਅਗਸਤ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇਕ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤ ਕੀਤੀ ਜਾਵੇ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੀ ਬੀ ਆਈ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ। ਵਫਦ ਨੇ ਇਹ ਵੀ ਮੰਗ ਕੀਤੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਕਾਂਗਰਸੀ ਆਗੂਆਂ ਵੱਲੋਂ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਕਮਾਏ ਪੈਸੇ ਵਸੂਲੇ।

ਵਫਦ ਜਿਸਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਮਨੋਰੰਜਨ ਕਾਲੀਆ ਨੇ ਕੀਤੀ, ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਗੈਰ ਕਾਨੂੰਨੀ ਸ਼ਰਾਬ ਦੇ ਵਪਾਰ ਵਿਚ ਸ਼ਾਮਲ ਸਾਰੇ ਦੋਸ਼ੀਆਂ ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਡਿਸਟੀਲਰੀਆਂ ਤੋਂ ਸਪੀਰਿਟ ਤੇ ਈ ਐਨ ਏ ਦੀ ਸਪਲਾਈ ਰੋਕੀ ਜਾਵੇ। ਵਫਦ ਨੇ ਇਹ ਵੀ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੇ ਜਿਹਨਾਂ ਦੋਸ਼ੀਆਂ ਦੇ ਨਾਂ ਲਏ ਹਨ, ਖਾਸ ਤੌਰ ‘ਤੇ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ। ਇਹ ਵੀ ਅਪੀਲ ਕੀਤੀ ਕਿ 118 ਪੀੜਤ ਪਰਿਵਾਰ ਜੋ ਇਸ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਕਾਰਨ ਬੁਰੀ ਤਰ•ਾਂ ਪ੍ਰਭਾਵਤ ਹੋਏ ਹਨ, ਦੇ ਮੁੜ ਵਸੇਬੇ ਦੇ ਪ੍ਰਬੰਧ ਕੀਤੇ ਜਾਣ।

ਵਫਦ, ਜਿਸਦੇ ਨਾਲ ਇਕ ਪੀੜਤ ਪਰਿਵਾਰ ਵੀ ਗਿਆ ਸੀ, ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਸਰਕਾਰੀ ਸਰਪ੍ਰਸਤੀ ਦਾ ਸਿੱਧਾ ਨਤੀਜਾ ਹੈ ਤੇ ਇਸੇ ਲਈ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਜ਼ਿਲਿ•ਆਂ ਦੇ ਲੋਕ ਇਸ ਜ਼ਹਿਰੀਲੀ ਸ਼ਰਾਬ ਨਾਲ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ। ਵਫਦ ਨੇ ਕਿਹਾ ਕਿ ਇਸ ਪੱਧਰ ਦੀ ਸ਼ਰਾਬ ਦੀ ਸਪਲਾਈ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਅਤੇ ਪੁਲਿਸ ਤੇ ਆਬਕਾਰੀ ਮੁਲਾਜ਼ਮਾਂ ਵਿਚਾਲੇ ਗੰਢਤੁਪ ਨਾਲ ਹੀ ਹੋਈ ਹੈ। ਪੀੜਤ ਪਰਿਵਾਰ ਦੀ ਮੈਂਬਰ ਕਮਲਜੀਤ ਕੌਰ ਨੇ ਰਾਜਪਾਲ ਨੂੰ ਦੱਸਿਆ ਕਿ ਜਦੋਂ ਤੋਂ ਉਸਨੇ ਖਡੂਰ ਸਾਹਿਬ ਦੇ ਵਿਧਾਇਕ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ, ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸਨੇ ਕਿਹਾ ਕਿ ਉਸਨੂੰ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋਣ ਦੇ ਬਾਵਜੂਦ ਦੋ ਲੱਖ ਰੁਪਏ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਜਦਕਿ ਹੋਰਨਾਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਰਿਹਾ ਹੈ।

ਇਸ ਦੌਰਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਆਬਕਾਰੀ ਤੇ ਗ੍ਰਹਿ ਮੰਤਰੀ ਵਜੋਂ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿਚ ਫੇਲ• ਹੋ ਗਏ ਹਨ। ਉਹਨਾਂ ਨੇ ਰਾਜਪਾਲ ਨੂੰ ਦੱਸਿਆ ਕਿ ਰਾਜਪੁਰਾ ਤੇ ਖੰਨਾ ਵਿਖੇ ਫੜੀਆਂ ਗਈਆਂ ਦੋ ਡਿਸਟੀਲਰੀਆਂ ਕਮ ਬੋਟਲਿੰਗ ਪਲਾਂਟਾਂ ਦਾ ਖੁਲ•ਾਸਾ ਹੋਣ ਦੇ ਬਾਵਜੂਦ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਦੋ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਅਤੇ ਹਰਦਿਆਲ ਸਿੰਘ ਕੰਬੋਜ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਜਦਕਿ ਇਹ ਦੋਵੇਂ ਹੀ ਮੁੱਖ ਦੋਸ਼ੀਆਂ ਦੀ ਸਰਪ੍ਰਸਤੀ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਵਾਰ ਵਾਰ ਬੇਨਤੀ ਕਰਨ ਦੇ ਬਾਵਜੂਦ ਈ ਡੀ ਨੂੰ ਫਾਈਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਸੰਕੇਤ ਦਿੱਤਾ ਹੈ ਕਿ ਉਹ ਨਹੀਂ ਚਾਹੁੰਦੀ ਕਿ ਪੈਸੇ ਦੀ ਹੋਈ ਵੰਡ ਸਾਹਮਣੇ ਆਵੇ।

ਵਫਦ ਨੇ ਕਿਹਾ ਕਿ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਜਿਹਨਾਂ ਦੀਆਂ ਡਿਸਟੀਲਰੀਆਂ ਤੋਂ ਸ਼ਰਾਬ ਦੀ ਸਮਗਲਿੰਗ ਕੀਤੇ ਜਾਣ ਤੇ ਈ ਐਨ ਏ ਤੇ ਡਿਨੇਚਰਡ ਸਪੀਰਿਟ ਮਾਰਕੀਟ ਵਿਚ ਗੈਰ ਕਾਨੂੰਨੀ ਤੌਰ ‘ਤੇ ਵੇਚੇ ਜਾਣ ਦੇ ਦੋਸ਼ ਲੱਗੇ ਹਨ, ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਪਿੱਛੇ ਡਿਨੇਚਰਡ ਸਪੀਰਿਟ ਹੀ ਜ਼ਿੰਮੇਵਾਰ ਹੈ। ਵਫਦ ਨੇ ਕਿਹਾ ਕਿ ਪਹਿਲਾਂ ਸਰਨਾ ਪਰਿਵਾਰ ਦੀ ਖੰਡ ਮਿੱਲ ਵਿਚੋਂ ਦੋ ਟਰੱਕ ਭਰ ਕੇ ਨਜਾਇਜ਼ ਸ਼ਰਾਬ ਮਿਲੀ ਸੀ ਪਰ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ।

ਸ੍ਰੀ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਮਾਮਲੇ ਵਿਚ ਡਿਸਟੀਲਰੀਆਂ ਦੀ ਭੂਮਿਕਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਦੇਸੀ ਸ਼ਰਾਬ ਕੱਢਣ ਵਾਲਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਹਾਲਾਂਕਿ ਸਾਰੇ ਜਾਣਦੇ ਹਨ ਕਿ ਡਿਸਟੀਲਰੀਆਂ ਤੋਂ ਸਪਲਾਈ ਹੋਈ ਡਿਨੇਚਰਡ ਸਪੀਰਿਟ ਹੀ 118 ਮੌਤਾਂ ਦਾ ਕਾਰਨ ਹੈ। ਉਹਨਾਂ ਕਿਹਾ ਕਿ ਆਬਕਾਰੀ ਤੇ ਪੁਲਿਸ ਵਿਭਾਗ ਨੇ ਲੱਖਾਂ ਲੀਟਰ ‘ਲਾਹਣ’ ਫੜੀ ਹੈ ਜੋ ਦੇਸੀ ਸ਼ਰਾਬ ਬਣਾਉਣ ਲਈ ਵਰਤੀ ਜਾਂਦੀ ਹੈ ਤੇ ਇਹ ਸਵਾਲ ਉਠ ਰਹੇ ਹਨ ਕਿ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਇਹ ਛਾਪੇਮਾਰੀ ਕਿਉਂ ਨਹੀਂ ਕੀਤੀ ਗਈ।

ਵਫਦ ਨੇ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਕਾਰਨ ਸੂਬੇ ਦੇ ਖ਼ਜ਼ਾਨੇ ਨੂੰ ਪਹਿਲਾਂ ਹੀ 5600 ਕਰੋੜ ਰੁਪਏ ਦਾ ਘਾਟਾ ਪੈ ਚੁੱਕਾ ਹੈ। ਸਾਬਕਾ ਮੁੱਖ ਸਕੱਤਰ ਨੇ ਮੰਤਰੀਆਂ ‘ਤੇ ਸੂਬੇ ਦੇ ਖ਼ਜ਼ਾਨੇ ਨੂੰ ਘਾਟਾ ਪਾਉਣ ਦੇ ਦੋਸ਼ ਲਾਏ ਸਨ ਪਰ ਸਰਕਾਰ ਨੇ ਦੋਹਾਂ ਧਿਰਾਂ ਵਿਚਾਲੇ ਸਮਝੌਤਾ ਕਰਵਾ ਦਿੱਤਾ। ਉਹਨਾਂ ਦੱਸਿਆ ਕਿ ਲਾਕ ਡਾਊਨ ਦੌਰਾਨ ਰਾਤ ਦੇ ਕਰਫਿਊ ਵਿਚ ਇਸ ਕਰ ਕੇ ਵਾਧਾ ਕੀਤਾ ਗਿਆ ਤਾਂ ਕਿ ਨਜਾਇਜ਼ ਸ਼ਰਾਬ ਆਸਾਨੀ ਨਾਲ ਇਕ ਥਾਂ ਤੋਂ ਦੂਜੀ ਥਾਂ ‘ਤੇ ਲਿਜਾਈ ਜਾ ਸਕੇ।

ਵਫਦ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਬਲਵਿੰਦਰ ਸਿੰਘ ਭੂੰਦੜ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸ੍ਰੀ ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸ੍ਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਲ ਸਨ।
ਡੱਬੀ

ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਨਿਸ਼ਾਨੇ ‘ਤੇ ਲਾਏ ਤੇ ਕਿਹਾ ਕਿ ਸੁਨੀਲ ਜਾਖੜ ਤੇ ਰਾਹੁਲ ਗਾਂਧੀ ਦੋਵੇਂ ਇਸ ਕਰ ਕੇ ਚੁੱਪ ਹਨ ਕਿਉਂਕਿ ਗੈਰ ਸ਼ਰਾਬ ਦੇ ਇਸ ਧੰਦੇ ਵਿਚੋਂ ਇਹਨਾਂ ਨੂੰ ਵੀ ਹਰ ਮਹੀਨੇ ਹਿੱਸੇ ਮਿਲਦੇ ਹਨ ਤੇ ਇਹ ਹਿੱਸੇਦਾਰੀ ਕਾਂਗਰਸ ਹਾਈ ਕਮਾਂਡ ਤੱਕ ਪੁੱਜ ਰਹੀ ਹੈ। ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਗੱਲੋਂ ਵੀ ਨਿਖੇਧੀ ਕੀਤੀ ਕਿ ਉਹਨਾਂ ਨੇ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਉਹਨਾਂ ਕੋਲ ਜਾਣ ਤੋਂ ਇਨਕਾਰ ਕਰ ਦਿੱਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

by Navjot
November 18, 2026
0

ਪੁਣੇ, 18 ਨਵੰਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਬੁੱਧਵਾਰ ਤੜਕੇ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ।...

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 