ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਜੀਪੀਸੀ ਪ੍ਰਧਾਨ ਦੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ
ਚੰਡੀਗੜ੍ਹ 4 ਨਵੰਬਰ(ਵਿਸ਼ਵ ਵਾਰਤਾ)– 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਲਾਨਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਵਾਰ ਮੁੜ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੀ ਜਾਣਕਾਰੀ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ ”ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋਣਗੇ।”
SAD President S Sukhbir S Badal after wider consultations with SGPC Members & senior leaders of the party announced that S Harjinder Singh Dhami will be SAD’s candidate for the post of President for the Nov 9 annual election of SGPC. pic.twitter.com/LZVMr8CTxJ
— Dr Daljit S Cheema (@drcheemasad) November 4, 2022